ਪੰਜਾਬ ਦੇ ਫਰੀਦਕੋਟ-ਫ਼ਿਰੋਜ਼ਪੁਰ ਹਾਈਵੇਅ ‘ਤੇ ਗੋਲੇਵਾਲਾ ਕਸਬੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸੜਕ ਕਿਨਾਰੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

faridkot car accident news
ਮ੍ਰਿਤਕ ਦੀ ਪਛਾਣ ਪ੍ਰਣਾਮ ਸਿੰਘ ਵਾਸੀ ਬਾਜਾਪੱਟੀ ਗੋਲੇਵਾਲਾ ਫਰੀਦਕੋਟ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਥਾਣਾ ਸਦਰ ਫਰੀਦਕੋਟ ਵਿਖੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਘਰੇਲੂ ਕੰਮ ਲਈ ਆਪਣੇ ਪਤੀ ਨਾਲ ਗੋਲੇਵਾਲਾ ਜਾ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਉਸ ਦਾ ਪਤੀ ਪ੍ਰਣਾਮ ਸਿੰਘ ਅੱਗੇ ਪੈਦਲ ਜਾ ਰਿਹਾ ਸੀ। ਉਧਰ, ਉਹ ਉਸ ਤੋਂ ਥੋੜ੍ਹਾ ਪਿੱਛੇ ਚੱਲ ਰਹੀ ਸੀ। ਉਹ ਲਕਸ਼ਮਣ ਸਿੰਘ ਦੇ ਆਰੇ ਨੇੜੇ ਪੁੱਜੇ ਸਨ ਜਦੋਂ ਫਿਰੋਜ਼ਪੁਰ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਪਤੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਕਾਰ ਚਾਲਕ ਬਿਨਾਂ ਰੁਕੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।ਹਾਦਸੇ
ਵਿੱਚ ਉਸ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
























