TEXT_HERE ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਨੂੰ ਪੰਜਾਬ ਦੇ ਮੋਗਾ ਵਿੱਚ ਇੱਕ ਵਾਰ ਫਿਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਹ ਧਰਨਾ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤਾ ਗਿਆ। ਜਿਸ ਵਿੱਚ ਕਿਸਾਨਾਂ ਨੇ ਭਾਜਪਾ ਉਮੀਦਵਾਰਾਂ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ।

Faridkot Hansraj Farmer Protest
ਇਸ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਵੀ ਮੌਜੂਦ ਸਨ। ਪ੍ਰਦਰਸ਼ਨ ਦੌਰਾਨ ਕਿਸਾਨ ਆਗੁ ਇਕਬਾਲ ਸਿੰਘ ਨੇ ਕਿਹਾ ਕਿ ਅਸੀਂ ਭਾਜਪਾ ਦਾ ਵਿਰੋਧ ਕਰ ਰਹੇ ਹਾਂ ਅਤੇ ਹੰਸਰਾਜ ਹੰਸ ਭਾਜਪਾ ਦੇ ਉਮੀਦਵਾਰ ਹਨ। ਅਸੀਂ ਪੰਜਾਬ ਵਿੱਚ ਭਾਜਪਾ ਦੇ ਕਿਸੇ ਵੀ ਉਮੀਦਵਾਰ ਨੂੰ ਪਿੰਡ ਵਿੱਚ ਵੋਟਾਂ ਮੰਗਣ ਨਹੀਂ ਆਉਣ ਦੇਵਾਂਗੇ। ਅਸੀਂ ਉਨ੍ਹਾਂ ਦਾ ਇਸ ਤਰ੍ਹਾਂ ਵਿਰੋਧ ਕਰਾਂਗੇ।
ਉਨ੍ਹਾਂ ਦੱਸਿਆ ਕਿ ਅੱਜ ਹੰਸ ਰਾਜ ਹੰਸ ਮੋਗਾ ਦੇ ਪਿੰਡ ਕੋਕਰੀ ਕਲਾ ਵਿਖੇ ਪੁੱਜੇ ਹਨ। ਜਿਸ ਦਾ ਅਸੀਂ ਕਾਲੇ ਝੰਡੇ ਦਿਖਾ ਕੇ ਅਤੇ ਮੁਰਦਾਬਾਦ ਦੇ ਨਾਅਰੇ ਲਗਾ ਕੇ ਰੋਸ ਪ੍ਰਗਟ ਕੀਤਾ। ਅਸੀਂ ਸਮੂਹ ਪਿੰਡ ਵਾਸੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਕਿਸੇ ਵੀ ਕੀਮਤ ‘ਤੇ ਭਾਜਪਾ ਉਮੀਦਵਾਰ ਨੂੰ ਵੋਟ ਨਾ ਪਾਉਣ ਅਤੇ ਉਨ੍ਹਾਂ ਨੂੰ ਪੰਜਾਬ ਤੋਂ ਭਜਾਉਣ ਲਈ ਸਾਡਾ ਸਾਥ ਦੇਣ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .