ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕਸਦੇ ਹੋਏ ਲਗਾਤਾਰ ਜ਼ਿਲ੍ਹਾ ਪੁਲਿਸ ਵੱਲੋਂ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ, ਉੱਥੇ ਉਨ੍ਹਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਨਸ਼ਾ ਵੇਚ ਕੇ ਬਣਾਈ ਗਈ ਉਨ੍ਹਾਂ ਦੀ ਪ੍ਰਾਪਰਟੀ ਦੀ ਜਾਂਚ ਕਰਕੇ ਉਸ ਨੂੰ ਸੀਜ਼ ਕੀਤਾ ਜਾ ਰਿਹਾ ਹੈ। ਇਸੇ ਕਾਰਵਾਈ ਅਧੀਨ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਪਿਛਲੇ ਚਾਰ ਮਹੀਨਿਆਂ ਅੰਦਰ ਹੀ ਜ਼ਿਲੇ ਅੰਦਰ ਨਸ਼ਾ ਤਸਕਰਾਂ ਦੀ ਕਰੀਬ 3 ਕਰੋੜ 38 ਲੱਖ ਰੁਪਏ ਦੀ ਪ੍ਰਾਪਰਟੀ ਨੂੰ ਫ਼ਰੀਜ਼ ਕੀਤਾ ਗਿਆ, ਜਿਸ ਦੇ ਚੱਲਦੇ ਇਹ੍ ਪ੍ਰਾਪਰਟੀ ਕਿਸੇ ਵੀ ਹਾਲਤ ‘ਚ ਅੱਗੇ ਟਰਾਂਸਫਰ ਨਹੀਂ ਕੀਤੀ ਜਾ ਸਕਦੀ, ਨਾ ਹੀ ਵੇਚੀ ਜਾ ਸਕਦੀ ਹੈ।
ਇਸ ਤੋਂ ਇਲਾਵਾ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਦਰਜ 7 ਹੋਰ ਮਾਮਲਿਆਂ ਚ ਇੱਕ ਕਰੋੜ 38 ਲੱਖ ਰੁਪਏ ਦੀ ਹੋਰ ਪ੍ਰਾਪਰਟੀ ਦੀ ਪਛਾਣ ਕਰਕੇ ਉਸ ਨੂੰ ਫ਼ਰੀਜ਼ ਕਰਨ ਲਈ ਸਬੰਧਤ ਅਥਾਰਟੀ ਤੋਂ ਅਪਰੂਵਲ ਦੀ ਮੰਗ ਕੀਤੀ ਗਈ ਹੈ, ਜਿਸ ਦੇ ਅਪਰੂਵ ਹੋਣ ਤੋਂ ਬਾਅਦ ਉਸ ਨੂੰ ਵੀ ਸੀਜ਼ ਕੀਤਾ ਜਾਵੇਗਾ।
ਐਸਐਸਪੀ ਫਰੀਦਕੋਟ ਨੇ ਦੱਸਿਆ ਕਿ 4 ਮਾਮਲਿਆਂ ਦੇ ਦੋਸ਼ੀਆਂ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਕਰੀਬ 11 ਲੱਖ ਰੁਪਏ ਦੀ ਪ੍ਰਾਪਰਟੀ ਨੂੰ ਕੁਰਕ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਤੌਰ ‘ਤੇ ਜ਼ਿਲ੍ਹੇ ਅੰਦਰ ਥਾਣਾ ਜੈਤੋ ਵਿਖੇ ਦਰਜ ਇੱਕ NDPS ਐਕਟ ਤਹਿਤ ਮਾਮਲੇ ਦੇ ਦੋਸ਼ੀ ਸੁਖਪਾਲ ਸਿੰਘ ਜੋ ਕੇ ਗੋਨਿਆਣਾ ਜਿਲਾ ਬਠਿੰਡਾ ਦਾ ਰਹਿਣ ਵਾਲਾ ਹੈ, ਉਸ ਦੀ ਇੱਕ ਕਰੋੜ 60 ਲੱਖ ਰੁਪਏ ਦੀ ਜਾਇਦਾਦ ਨੂੰ ਵੀ ਫਰੀਜ਼ ਕੀਤਾ ਗਿਆ ਹੈ, ਜਿਸ ਤੋਂ ਸਾਫ ਹੈ ਕੇ ਦੋਸ਼ੀ ਭਾਵੇਂ ਕਿਸੇ ਜ਼ਿਲ੍ਹੇ ਨਾਲ ਸਬੰਧਤ ਹੋਵੇ ਪਰ ਜੇਕਰ ਫਰੀਦਕੋਟ ਜ਼ਿਲੇ ਅੰਦਰ ਉਸ ਖਿਲਾਫ ਮਾਮਲਾ ਦਰਜ ਹੁੰਦਾ ਹੈ ਤਾ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਸਕੂਲਾਂ ਮਗਰੋਂ ਹੁਣ ਸੂਬੇ ਦੇ ਆਂਗਣਵਾੜੀ ਕੇਂਦਰਾਂ ‘ਚ ਵਧੀਆਂ ਛੁੱਟੀਆਂ, ਰਾਸ਼ਨ ਨੂੰ ਲੈ ਕੇ ਦਿੱਤੇ ਇਹ ਹੁਕਮ
ਇਸੇ ਤਰਾਂ ਹੈ ਜੈਤੋਂ ਥਾਣੇ ਅੰਦਰ ਹਰਦੀਪ ਸਿੰਘ ਨਾਮਕ ਵਿਅਕਤੀ ਜਿਸ ਖਿਲਾਫ NDPS ਐਕਟ ਤੋਂ ਇਲਾਵਾ ਵੱਖ-ਵੱਖ ਧਰਾਵਾਂ ਤਹਿਤ 10 ਮਾਮਲੇ ਦਰਜ ਹਨ ਜਿਸ ਨੂੰ ਅਦਾਲਤ ਵੱਲੋਂ 10 ਸਾਲ ਦੀ ਸਜ਼ਾ ਸੁਣਾਈ ਗਈ ਹੈ, ਦੀ ਵੀ 74 ਲੱਖ 20 ਹਜ਼ਾਰ ਰੁਪਏ ਦੀ ਜਾਇਦਾਦ ਨੂੰ ਫ਼ਰੀਜ਼ ਕੀਤਾ ਗਿਆ ਹੈ ਅਤੇ ਅੱਗੇ ਉਸ ਦੀ ਜਾਇਦਾਦ ਨੂੰ ਕੁਰਕ ਕਰਨ ਲਈ ਵੀ ਇਜਾਜ਼ਤ ਮੰਗੀ ਗਈ ਹੈ।
ਇਸੇ ਤਰਾਂ ਮੈਡੀਕਲ ਨਸ਼ਾ ਵੇਚਣ ਵਾਲਿਆਂ ਖਿਲਾਫ ਵੀ ਵੱਡੀ ਕਾਰਵਾਈ ਕਰਦੇ ਹੋਏ ਜਿਥੇ ਵੱਡੀ ਮਾਤਰਾ ‘ਚ ਪਬੰਦੀਸ਼ੁਦਾ ਨਸ਼ੀਲੀ ਗੋਲੀਆਂ ਬਰਾਮਦ ਕਰਕੇ ਉਨ੍ਹਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਗਏ ਅਤੇ ਸਾਲ 2025 ‘ਚ 11 ਲੱਖ ਰੁਪਏ ਤੋਂ ਵੱਧ ਡਰੱਗ ਮਨੀ ਬਰਾਮਦ ਕੀਤੀ ਗਈ, ਨਾਲ ਹੀ ਅਜਿਹੇ ਦੁਕਾਨਦਾਰਾਂ ਦੇ ਲਾਇਸੈਂਸ ਵੀ ਰੱਦ ਕਰਵਾਏ ਗਏ।
ਵੀਡੀਓ ਲਈ ਕਲਿੱਕ ਕਰੋ -: