ਕਪੂਰਥਲਾ ਜ਼ਿਲ੍ਹੇ ਵਿੱਚ ਇੱਕ ਕਿਸਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਰਾਤ ਨੂੰ ਕਿਸਾਨ ਨੂੰ ਕਿਸੇ ਦਾ ਫੋਨ ਆਇਆ ਸੀ। ਇਸ ਤੋਂ ਬਾਅਦ ਉਹ ਘਰੋਂ ਬਾਹਰ ਚਲਾ ਗਿਆ। ਪਰ ਸਵੇਰੇ ਜਦੋਂ ਖੂਨ ਨਾਲ ਲੱਥਪੱਥ ਲਾਸ਼ ਮਿਲੀ ਤਾਂ ਸਾਰਾ ਪਿੰਡ ਹੈਰਾਨ ਰਹਿ ਗਿਆ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਮਾਮਲਾ ਸੁਲਤਾਨਪੁਰ ਲੋਧੀ ਦੇ ਪਿੰਡ ਹੁਸੈਨਪੁਰ ਬੁੱਲ੍ਹੇ ਦਾ ਹੈ। ਮ੍ਰਿਤਕ ਕਿਸਾਨ ਦਾ ਗਲਾ ਤੇਜ਼ਧਾਰ ਹਥਿਆਰ ਨਾਲ ਕੱਟਿਆ ਗਿਆ ਸੀ ਅਤੇ ਉਸ ਦੇ ਸਿਰ ‘ਤੇ ਸੱਟਾਂ ਦੇ ਨਿਸ਼ਾਨ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕਬੀਰਪੁਰ ਦੀ ਪੁਲਸ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਵੀਰ ਸਿੰਘ (55) ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਹੁਸੈਨਪੁਰ ਬੁੱਲ੍ਹੇ ਵਜੋਂ ਹੋਈ ਹੈ। ਪੁਲਿਸ ਟੀਮ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਬਲਵੀਰ ਸਿੰਘ ਨੂੰ ਸੋਮਵਾਰ ਦੇਰ ਰਾਤ ਕਰੀਬ ਡੇਢ ਵਜੇ ਕਿਸੇ ਦਾ ਫੋਨ ਆਇਆ। ਇਸ ਤੋਂ ਬਾਅਦ ਉਹ ਘਰੋਂ ਨਿਕਲਿਆ ਤਾਂ ਸਵੇਰੇ ਪਤਾ ਲੱਗਾ ਕਿ ਬਲਵੀਰ ਸਿੰਘ ਦੀ ਲਾਸ਼ ਉਸ ਦੇ ਭਰਾ ਦੀ ਮੋਟਰ ‘ਤੇ ਖੂਨ ਨਾਲ ਲੱਥਪੱਥ ਪਈ ਸੀ।
ਇਹ ਵੀ ਪੜ੍ਹੋ : 1 ਘੰਟਾ ਫੇਸਬੁੱਕ, ਇੰਸਟਾਗ੍ਰਾਮ ਤੇ ਥ੍ਰੈਡ ਬੰਦ ਹੋਣ ਨਾਲ ਮਾਰਕ ਜੁਬਰਬਰਗ ਨੂੰ ਹੋਇਆ ਅਰਬਾਂ ਦਾ ਨੁਕਸਾਨ!
ਪਿੰਡ ਵਾਸੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ।
ਵੀਡੀਓ ਲਈ ਕਲਿੱਕ ਕਰੋ -: