ਤਰਨਤਾਰਨ ਦੇ ਪਿੰਡ ਰਾਮਪੁਰ ਭੂਤਵਿੰਡ ਦੇ ਕਿਸਾਨ ਨੇ ਕਰਜ਼ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਮਲੂਖ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਨੇ ਕਰਜ਼ ਲੈ ਕੇ ਆਪਣੇ ਪੁੱਤਰ ਨੂੰ ਬਾਹਰ ਭੇਜਿਆ ਸੀ ਜਿਸ ਦੇ ਬਾਅਦ ਉਹ ਪ੍ਰੇਸ਼ਾਨ ਰਹਿਣ ਲੱਗਾ।
ਮ੍ਰਿਤਕ ਕਿਸਾਨ ‘ਤੇ ਬੈਂਕਾਂ ਤੇ ਹੋਰ ਲੋਕਾਂ ਦਾ ਲਗਭਗ 5 ਲੱਖ ਰੁਪਏ ਦਾ ਕਰਜ਼ ਸੀ ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਉਸਦੇ ਘਰ ਦੇ ਹਾਲਾਤ ਵੀ ਕੁਝ ਚੰਗੇ ਨਹੀਂ ਸਨ। ਇਸੇ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਟ੍ਰੇਨ ਹੇਠ ਆ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ : ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 19 ਜਨਵਰੀ ਤੱਕ ਵਧੀ ਨਿਆਂਇਕ ਹਿਰਾਸਤ
ਮ੍ਰਿਤਕ ਦੇ ਪਰਿਵਰਕ ਮੈਂਬਰਾਂ ਤੇ ਕਿਸਾਨ ਸੰਗਠਨਾਂ ਦੇ ਨੇਤਾਵਾਂ ਨੇ ਸਰਕਾਰ ਤੋਂ ਮ੍ਰਿਤਕ ਦਾ ਕਰਜ਼ਾ ਮਾਫ ਕਰਨ ਤੇ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ। ਪੁਲਿਸ ਨੇ ਕਿਸਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ 173 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –