ਕਰਜ਼ਿਆਂ ਕਰਕੇ ਅੰਨਦਾਤਾ ਮੌਤ ਦੀ ਭੇਟ ਚੜ੍ਹ ਰਹੇ ਹਨ। ਤਾਜ਼ਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿਥੇ ਸਮਾਣਾ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਹਰਪਾਲ ਸਿੰਘ ਨਾਂ ਦਾ ਇਹ ਵਿਅਕਤੀ ਪਿੰਡ ਨਨਹੇੜਾ ਦਾ ਰਹਿਣ ਵਾਲਾ ਸੀ। ਹਰਪਾਲ ਸਿੰਘ ਦੀ ਲਾਸ਼ ਉਸ ਦੇ ਖੇਤਾਂ ਵਿੱਚ ਲੱਗੇ ਮੋਟਰ ਵਾਲੇ ਕਮਰੇ ਵਿੱਚੋਂ ਮਿਲੀ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਬਾਅਦ ਦੁਪਹਿਰ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਹਰਪਾਲ ਸਿੰਘ ਸਿਰ 10 ਲੱਖ ਰੁਪਏ ਤੋਂ ਵੱਧ ਦਾ ਕਰਜ਼ਾ ਸੀ। ਪਿੰਡ ਦੇ ਹੀ ਰਹਿਣ ਵਾਲੇ ਗੁਣ ਸਿੰਘ ਸਮੇਤ ਹੋਰ ਕਿਸਾਨਾਂ ਨੇ ਦੱਸਿਆ ਕਿ ਹੜ੍ਹ ਨਾਲ ਪ੍ਰਭਾਵਿਤ ਹਰਪਾਲ ਸਿੰਘ ਦੇ ਖੇਤਾਂ ਵਿੱਚ ਦੋ ਵਾਰ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਜਿਸ ਕਾਰਨ ਉਹ ਲਗਾਤਾਰ ਕਰਜ਼ਾਈ ਸੀ।
ਹਰਪਾਲ ਸਿੰਘ ਦੀਆਂ ਦੋ ਧੀਆਂ ਅਤੇ ਇਕ ਪੁੱਤਰ ਹੈ ਅਤੇ ਉਸ ਨੇ ਇਕ ਧੀ ਨੂੰ ਪੜ੍ਹਾਈ ਲਈ ਵਿਦੇਸ਼ ਭੇਜਿਆ ਹੈ। ਫਸਲ ਖਰਾਬ ਹੋਣ ਕਾਰਨ ਉਸ ਨੇ ਆਪਣੀ ਧੀ ਨੂੰ ਵਿਦੇਸ਼ ਭੇਜਣ ਲਈ ਕਰਜ਼ਾ ਲਿਆ ਸੀ, ਜਿਸ ਨੂੰ ਉਹ ਮੋੜ ਨਹੀਂ ਸਕਿਆ। ਇਸੇ ਪ੍ਰੇਸ਼ਾਨੀ ਕਾਰਨ ਸ਼ਨੀਵਾਰ ਨੂੰ ਉਸ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ : ਚੰਡੀਗੜ੍ਹ : World Cup Final ਲਈ ਲੱਗ ਸਕਣੀਆਂ ਵੱਡੀਆਂ ਸਕ੍ਰੀਨਾਂ, ਮਿਊਜ਼ਿਕ ਵਜਾਉਣ ਦੀ ਵੀ ਮਿਲੀ ਇਜਾਜ਼ਤ
ਮੌਕੇ ’ਤੇ ਹਾਜ਼ਰ ਕਿਸਾਨਾਂ ਨੇ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਹਰਪਾਲ ਸਿੰਘ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਨਾਲ ਹੀ, ਪਰਿਵਾਰ ਦੀ ਆਰਥਿਕ ਮਦਦ ਕਰਨ ਲਈ, ਕਿਸੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ : –