ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋ.ਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭ.ੜਕ ਗਈਆਂ ਹਨ। ਇਸ ਕਾਰਨ ਅੱਜ ਕਿਸਾਨਾਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਸੜਕ ਅਤੇ ਰੇਲ ਮਾਰਗ ਬੰਦ ਹੋਣ ਤੋਂ ਬਾਅਦ ਉਡਾਣਾਂ ਦੀਆਂ ਕੀਮਤਾਂ 7 ਗੁਣਾ ਤੱਕ ਵਧ ਗਈਆਂ ਹਨ।
ਅੱਜ ਸ਼ਾਮ ਇੱਕ ਵਾਰ ਫਿਰ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਦਾ ਤੀਜਾ ਦੌਰ ਅਤੇ ਅੰਦੋਲਨ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਕਿਸਾਨਾਂ ਦੇ ਮਸਲੇ ਵਿਚਾਰੇ ਜਾਣਗੇ। ਪਰ 13-14 ਫਰਵਰੀ ਨੂੰ ਪੰਜਾਬ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਸਰਹੱਦਾਂ ‘ਤੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ, ਰਬੜ ਅਤੇ ਪਲਾਸਟਿਕ ਦੀਆਂ ਗੋਲੀਆਂ ਆਦਿ ਚਲਾਏ ਜਾਣ ਤੋਂ ਪੰਜਾਬ ਦੀਆਂ ਹੋਰ ਜਥੇਬੰਦੀਆਂ ਨਾਖੁਸ਼ ਹਨ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਹਰਿਆਣਾ ਦੇ ਸ਼ੰਭੂ ਬਾਰਡਰ ਨੂੰ ਬੰਦ ਕਰਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੱਜ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ 6 ਜ਼ਿਲ੍ਹਿਆਂ ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਮੋਗਾ ਵਿੱਚ ਟਰੇਨਾਂ ਨੂੰ ਰੋਕਿਆ ਜਾਵੇਗਾ।