
farmers asthi kalash yatra
ਕਿਸਾਨ ਆਗੂਆਂ ਨੇ ਸਟੇਜ ਤੋਂ ਇਹ ਵੀ ਐਲਾਨ ਕੀਤਾ ਕਿ ਭਾਜਪਾ ਗਠਜੋੜ ਵਿਰੁੱਧ ਕਿਸਾਨ ਅੰਦੋਲਨ-2 ਦੇ ਸ਼ਹੀਦ ਸ਼ੁਭਕਰਨ ਸਿੰਘ ਅਤੇ ਹੋਰ ਸ਼ਹੀਦਾਂ ਦੇ ਨਾਂ ’ਤੇ ਤਖ਼ਤੀਆਂ ਅਤੇ ਕਾਲੇ ਝੰਡੇ ਦਿਖਾਏ ਜਾਣਗੇ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (15 ਮਾਰਚ) 32ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਬਾਰਡਰ ‘ਤੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਖੜ੍ਹੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੇਸ਼ ਭਰ ਦੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸ਼ੰਭੂ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਹੈ। ਇਸ ਮੋਰਚੇ ਨੇ ਹਰਿਆਣਾ ਅਤੇ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਨੌਜਵਾਨ ਮ੍ਰਿਤਕ ਕਿਸਾਨ ਸ਼ੁਭਕਰਨ ਦੇ ਪਿੰਡ ਤੋਂ ਅਸਥੀਆਂ ਦਾ ਕਲਸ਼ ਲਿਆ ਕੇ ਕਲਸ਼ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ 22 ਮਾਰਚ ਨੂੰ ਹਿਸਾਰ ਅਤੇ 31 ਮਾਰਚ ਨੂੰ ਅੰਬਾਲਾ ਦੀ ਮੋਹਰਾ ਅਨਾਜ ਮੰਡੀ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।
ਕਿਸਾਨ ਅੰਦੋਲਨ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ‘ਤੇ ਅੜੇ ਹੋਏ ਹਨ। ਸਰਕਾਰ ਨਾਲ ਹੁਣ ਤੱਕ 4 ਦੌਰ ਦੀ ਗੱਲਬਾਤ ਅਸਫਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਹੜਤਾਲ ‘ਤੇ ਰਹਿਣਗੇ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .