ਸ਼ੰਭੂ ਬਾਰਡਰ ‘ਤੇ ਕਿਸਾਨ ਤੇ ਪੁਲਿਸ ਸੁਰੱਖਿਆ ਬਲ ਆਹਮੋ-ਸਾਹਮਣੇ ਹੈ। ਇਥੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡ ਤੇ ਕਿੱਲਾਂ ਲਗਾਈਆਂ ਗਈਆਂ ਹਨ। ਭਾਰੀ ਗਿਣਤੀ ਵਿਚ ਕਿਸਾਨ ਦਿੱਲੀ ਮਾਰਚ ‘ਤੇ ਨਿਕਲੇ ਹਨ। ਪੁਲਿਸ ਵੱਲੋਂ ਰੋਕੇ ਜਾਣ ਦੀ ਕੋਸ਼ਿਸ਼ ਦੇ ਬਾਅਦ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚੋਂ ਕੁਝ ਨੇ ਬੈਰੀਕੇਡਸ ਤੋੜਨ ਦੀ ਕੋਸ਼ਿਸ਼ ਕੀਤੀ ਜਿਸ ਦੇ ਬਾਅਦ ਕਈ ਕਿਸਾਨ ਇਸ ਸਮੇਂ ਪੁਲਿਸ ਹਿਰਾਸਤ ਵਿਚ ਹਨ।
ਪ੍ਰਦਰਸ਼ਨ ਕਾਰੀ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਦੇ ਹੋਏ ਪੰਜਾਬ-ਹਰਿਆਣਾ ਸਰਹੱਦ ‘ਤੇ ਸ਼ੰਭੂ ਵਿਚ ਫਲਾਈਓਵਰ ਤੋਂ ਪੁਲਿਸ ਬੈਰੀਕੇਡ ਨੂੰ ਹੇਠਾਂ ਸੁੱਟ ਦਿੱਤਾ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਕੱਤਰ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਇਥੇ ਲਗਭਗ 10,000 ਕਿਸਾਨ ਹਨ। ਕਿਸਾਨਾਂ ਸ਼ਾਂਤੀ ਨਾਲ ਪ੍ਰਦਰਸ਼ਨ ਕਰ ਰਹੇ ਹਨ ਤੇ ਡ੍ਰੋਨ ਜ਼ਰੀਏ ਸਾਡੇ ਖਿਲਾਫ ਅੱਥਰੂ ਗੈਸਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।
ਹਰਿਆਣਾ-ਪੰਜਾਬ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਵੱਲੋਂ ਅੱਥਰੂ ਗੈਸ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸ ਤੋਂ ਬਚਣ ਲਈ ਕੁਝ ਕਿਸਾਨਾਂ ਨੇ ਗੈਸ ਮਾਸਕ ਪਹਿਨ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਲਗਾਏ ਗਏ ਸੀਮੈਂਟ ਬੈਰੀਕੇਡ ਨੂੰ ਵੀ ਪ੍ਰਦਰਸ਼ਨਕਾਰੀਆਂ ਨੇ ਬਲ ਦਾ ਇਸਤੇਮਾਲ ਕਰਕੇ ਹਟਾ ਦਿੱਤਾ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਕਾਰਨ ਯਾਤਰੀ ਹੋ ਰਹੇ ਪ੍ਰੇਸ਼ਾਨ, DMRC ਨੇ ਮੈਟਰੋ ਦੇ 9 ਸਟੇਸ਼ਨਾਂ ‘ਤੇ ਕਈ ਗੇਟ ਬੰਦ ਕਰਨ ਦਾ ਕੀਤਾ ਐਲਾਨ
ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਿਸਾਨਾਂ ਦੇ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ। ਕਈ ਕਿਸਾਨਾਂ ਨੇ ਜਦੋਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੂੰ ਵੀ ਬਲ ਦਾ ਇਸਤੇਮਾਲ ਕਰਨਾ ਪਿਆ।
ਵੀਡੀਓ ਲਈ ਕਲਿੱਕ ਕਰੋ –