ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ ਨੂੰ ਲੈ ਕੇ 85 ਦੇ ਕਰੀਬ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਫਿਲਹਾਲ ਕਿਸਾਨ ਆਗੂਆਂ ਨੇ ਚੰਡੀਗੜ੍ਹ ਵੱਲ ਜਾਣ ਦਾ ਫੈਸਲਾ ਟਾਲ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਮੀਟਿੰਗ ਤੋਂ ਬਾਅਦ ਕੋਈ ਫੈਸਲਾ ਲੈਣਗੇ।
ਅੰਮ੍ਰਿਤਸਰ, ਜਲੰਧਰ ਤੇ ਤਰਨਤਾਰਨ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਟੋਲ ਪਲਾਜ਼ਿਆਂ ’ਤੇ ਕਿਸਾਨ ਬੈਠੇ ਹਨ। ਦੂਜੇ ਪਾਸੇ ਮੋਗਾ ਅਤੇ ਸੰਗਰੂਰ ਵਿੱਚ ਲੌਂਗੋਵਾਲ ਥਾਣੇ ਦੇ ਬਾਹਰ ਪੱਕੇ ਮੋਰਚੇ ਲਾਏ ਗਏ ਹਨ।
ਦੂਜੇ ਪਾਸੇ ਸੂਬਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ 186 ਕਰੋੜ 12 ਲੱਖ 63,020 ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : PAK ਦੇ ਮਨਸੂਬੇ ਫੇਲ੍ਹ! ਪੰਜਾਬ ਪੁਲਿਸ ਨੇ ਸਰਹੱਦ ਤੋਂ 41 ਕਿਲੋ ਹੈਰੋਇਨ ਸਣੇ ਤਸਕਰ ਫੜੇ
ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਇਹ ਰਾਸ਼ੀ ਕੁਦਰਤੀ ਆਫ਼ਤ ਰਾਹਤ ਫੰਡ ਵਿੱਚੋਂ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਗਈ ਹੈ। ਜੁਲਾਈ ਅਤੇ ਅਗਸਤ ਵਿੱਚ ਆਏ ਹੜ੍ਹਾਂ ਕਾਰਨ ਫ਼ਸਲ ਦਾ ਨੁਕਸਾਨ ਹੋਇਆ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕੀਤੀ ਗਈ ਹੈ। ਲੋਕਾਂ ਦੀਆਂ ਫਸਲਾਂ, ਪਸ਼ੂਆਂ, ਘਰਾਂ ਜਾਂ ਹੋਰ ਨੁਕਸਾਨ ਦੀ ਭਰਪਾਈ ਕਰਨ ਲਈ ਵਿਸ਼ੇਸ਼ ਗਿਰਦਾਵਰੀ ਲਿਆਂਦੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: