farmers protest 72th day: ਸੰਯੁਕਤ ਕਿਸਾਨ ਮੋਰਚਾ ਸਰਕਾਰ ਦੁਆਰਾ ਬੰਦ ਕੀਤੀ ਗਈ ਇੰਟਰਨੈੱਟ ਸੇਵਾਵਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕਰਦਾ ਹੈ। ਅਸਹਿਮਤੀ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੰਦੋਲਨਕਾਰੀ ਕਿਸਾਨਾਂ ਦੇ ਨਾਲ-ਨਾਲ ਮੀਡੀਆ ਵਿਅਕਤੀਆਂ ਅਤੇ ਸਥਾਨਕ ਲੋਕਾਂ ਨੂੰ ਇੰਟਰਨੈੱਟ ਬੰਦ ਕਾਰਨ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸਕਰ ਵਿਦਿਆਰਥੀਆਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੀਆਂ ਪ੍ਰੀਖਿਆਵਾਂ ਜਲਦੀ ਆ ਰਹੀਆਂ ਹਨ। ਇਕ ਪਾਸੇ ਸਰਕਾਰ ਡਿਜੀਟਲ ਇੰਡੀਆ ਵਰਗੀਆਂ ਯੋਜਨਾਵਾਂ ਦਾ ਪ੍ਰਚਾਰ ਕਰਦੀ ਹੈ, ਪਰ ਦੂਜੇ ਪਾਸੇ ਦੇਸ਼ ਦੇ ਲੋਕ ਇੰਟਰਨੈਟ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।
ਇਸ ਅੰਦੋਲਨ ਨੂੰ ਦੇਸ਼ ਅਤੇ ਵਿਸ਼ਵ ਦਾ ਸਮਰਥਨ ਲਗਾਤਾਰ ਮਿਲ ਰਿਹਾ ਹੈ। ਇਹ ਸ਼ਰਮਨਾਕ ਹੈ ਕਿ ਸਰਕਾਰ ”ਅੰਦਰੂਨੀ ਮਾਮਲਾ’ ਦੱਸਦਿਆਂ ਇਸ ਨੂੰ ਦਬਾਉਣਾ ਚਾਹੁੰਦੀ ਹੈ। ਜਿਹੜੀਆਂ ਨਾਮਵਰ ਹਸਤੀਆਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ, ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਟਰੋਲ ਕੀਤਾ ਜਾ ਰਿਹਾ ਹੈ, ਜੋ ਨਿੰਦਣਯੋਗ ਹੈ। ਇਹ ਅੰਦੋਲਨ ਪੂਰੀ ਤਰ੍ਹਾਂ ਕਿਸਾਨੀ ਅੰਦੋਲਨ ਹੈ ਅਤੇ ਅਸੀਂ ਕਿਸਾਨਾਂ ‘ਤੇ ਲਾਏ ਜਾ ਰਹੇ ਸਾਰੇ ਬੇਬੁਨਿਆਦ ਦੋਸ਼ਾਂ ਦਾ ਵਿਰੋਧ ਕਰਦੇ ਹਾਂ। ਇਹ ਅੰਦੋਲਨ ਸ਼ੁਰੂ ਤੋਂ ਹੀ ਸੰਪੂਰਨ ਤੌਰ ‘ਤੇ ਗੈਰ ਸਿਆਸੀ ਰਿਹਾ ਹੈ ਅਤੇ ਗੈਰ ਸਿਆਸੀ ਹੀ ਰਵੇਗਾ। ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਕਿਸੇ ਵੀ ਸਟੇਜ ਤੋਂ ਬੋਲਣ ਦੀ ਆਗਿਆ ਨਹੀਂ ਹੈ। ਇਸ ਅੰਦੋਲਨ ਵਿਚ ਸਿਆਸੀ ਪਾਰਟੀਆਂ ਅਤੇ ਆਗੂਆਂ ਦੇ ਸਮਰਥਨ ਦਾ ਸਵਾਗਤ ਕੀਤਾ ਜਾਂਦਾ ਹੈ, ਪਰ ਕਿਸੇ ਵੀ ਸੂਰਤ ਵਿਚ ਸਿਆਸੀ ਆਗੂਆਂ ਲਈ ਸੰਯੁਕਤ ਕਿਸਾਨ ਮੋਰਚਾ ਦੇ ਸਟੇਜ ਦੀ ਆਗਿਆ ਨਹੀਂ ਦਿੱਤੀ ਜਾਏਗੀ।
ਅੱਜ, ਸਯੁੰਕਤ ਕਿਸਾਨ ਮੋਰਚੇ ਦਾ ਇੱਕ ਵਫ਼ਦ 26 ਜਨਵਰੀ ਦੀ ਪੁਲਿਸ ਕਾਰਵਾਈ ਵਿਚ ਮਾਰੇ ਗਏ ਉਤਰਾਖੰਡ ਦੇ ਕਿਸਾਨ ਨਵਰੀਤ ਸਿੰਘ ਜੀ ਦੇ ਭੋਗ ਵਿੱਚ ਸ਼ਾਮਲ ਹੋਇਆ ਅਤੇ ਸ਼ਰਧਾਂਜਲੀ ਭੇਟ ਕੀਤੀ। ਹੁਣ ਤੱਕ ਇਕੱਤਰ ਕੀਤੀ ਜਾਣਕਾਰੀ ਅਨੁਸਾਰ 125 ਕਿਸਾਨਾਂ ‘ਤੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ 21 ਕਿਸਾਨ ਲਾਪਤਾ ਹਨ। ਦਿੱਲੀ ਦੇ ਹਰ ਮੋਰਚੇ’ਤੇ ਕਿਸਾਨ ਮੋਰਚਾ ਕਾਨੂੰਨੀ ਸਹਾਇਤਾ ਕੇਂਦਰ ਬਣਾਏ ਗਏ ਹੈ ਜੋ ਇਨ੍ਹਾਂ ਸਾਰੇ ਮਸਲਿਆਂ ਤੇ ਲਗਾਤਾਰ ਕਾਰਵਾਈ ਕਰ ਰਹੀ ਹੈ।
ਡਾ ਦਰਸ਼ਨ ਪਾਲ
ਸੰਯੁਕਤ ਕਿਸਾਨ ਮੋਰਚਾ
9414569294