Farmers urge Punjabis to boycott : ਅੰਮ੍ਰਿਤਸਰ ਦੇ ਦੇਵੀਦਾਸਪੁਰਾ ਰੇਲ ਟ੍ਰੈਕ ’ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਦੀ ਅਗਵਾਈ ਹੇਠ ਰੇਲਵੇ ਟਰੈਕ ’ਤੇ ਸ਼ੁਰੂ ਹੋਇਆ ਇਹ ਧਰਨਾ ਅੱਜ ਸੱਤਵੇਂ ਦਿਨ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਜੀਓ ਸਿਮ ਨਾ ਵਰਤਣ ਅਤੇ ਰਿਲਾਇੰਸ ਪੈਟਰੋਲ ਪੰਪਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਜਨਰਲ ਫੈਕਟਰੀ ਸੱਕਤਰ ਸਰਵਣ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਨੇ ਜਿਓ ਸਿਮ ਦੇ ਪਾਊਚ ਸਾੜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਟੇਟ ਜਨਰਲ ਸੈਕਟਰੀ ਸਰਵਣ ਸਿੰਘ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਕੇਂਦਰ ਸਰਕਾਰ ਕਿਸਾਨਾਂ ਨੂੰ ਦਬਾਉਣਾ ਚਾਹੁੰਦੀ ਹੈ। ਕਿਸਾਨਾਂ ਨੇ ਕੱਲ੍ਹ ਕਾਰਪੋਰੇਟ ਘਰਾਨਿਆਂ ਦੇ ਬਾਈਕਾਟ ਕਰਨ ਦੇ ਆਪਣੇ ਐਲਾਨ ਮੁਤਾਬਕ ਅੱਜ ਜੀਓ ਦੇ ਪੋਸਟਰਾਂ ਨੂੰ ਅੱਗ ਲਗਾ ਕੇ ਸਾੜਿਆ ਅਤੇ ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਜੀਓ ਸਿਮ ਦੀ ਵਰਤੋਂ ਨਾ ਕਰਨ ਅਤੇ ਜੀਓ ਦੇ ਪੈਟਰੋਲ ਪੰਪਾਂ ਦਾ ਬਾਈਕਾਟ ਕਰ ਦੇਣ ਕਿਉਂਕਿ ਰਿਲਾਇੰਸ ਦੇ ਨਾਂ ਨਾਲ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦੇਸ਼ ਦੀਆਂ ਸਰਕਾਰਾਂ ਨੂੰ ਕਾਰਪੋਰੇਟ ਘਰਾਣੇ ਚਲਾ ਰਹੇ ਹਨ ਅਤੇ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੇ ਹਨ। ਇਨ੍ਹਾਂ ਬਿੱਲਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਵਿੱਚ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਲੰਗਾਤਰ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਦੀ ਮੰਗ ਹੈ ਕਿ ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਪੂਰੀ ਤਰ੍ਹਾਂ ਲਾਗੂ ਕਰਕੇ ਸਾਰੀਆਂ ਫਸਲਾਂ ਦੀ ਗਰੰਟੀਸ਼ੁਦਾ ਮੰਡੀਕਰਨ ਨੂੰ ਯਕੀਨੀ ਬਣਾਇਆ ਜਾਵੇ।