ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਾਜਪਾ ਆਗੂਆਂ ਨੂੰ ਬਹਿਸ ਲਈ ਚੁਣੌਤੀ ਦਿੱਤੀ ਸੀ। ਮੰਗਲਵਾਰ ਨੂੰ ਕਿਸਾਨ ਚੰਡੀਗੜ੍ਹ ਦੇ ਕਿਸਾਨ ਭਵਨ ਪਹੁੰਚੇ। ਕਿਸਾਨਾਂ ਨੇ ਭਾਜਪਾ ਦੇ ਪੰਜ ਆਗੂਆਂ ਦੀਆਂ ਕੁਰਸੀਆਂ ਲਗਾ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਉਡੀਕ ਕਰ ਰਹੇ ਹਨ।
ਦਰਅਸਲ, ਪੰਜਾਬ ਵਿੱਚ ਕਿਸਾਨ ਲਗਾਤਾਰ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਪੁੱਛਣ ਦੀ ਮੁਹਿੰਮ ਸ਼ਾਂਤੀਪੂਰਵਕ ਚੱਲ ਰਹੀ ਹੈ ਅਤੇ ਭਾਜਪਾ ਆਗੂ ਕਿਸਾਨਾਂ ਦੇ ਸਵਾਲਾਂ ਤੋਂ ਭੱਜ ਰਹੇ ਹਨ। ਜਦੋਂ ਕਿਸਾਨ ਭਾਜਪਾ ਆਗੂਆਂ ਤੋਂ ਸਵਾਲ ਪੁੱਛਦੇ ਹਨ ਤਾਂ ਅਕਸਰ ਜਵਾਬ ਮਿਲਦਾ ਹੈ ਕਿ ਇਹ ਤਾਂ ਸਤਹੀ ਮਾਮਲਾ ਹੈ ਅਤੇ ਇਨ੍ਹਾਂ ਸਵਾਲਾਂ ਦਾ ਜਵਾਬ ਦਿੱਲੀ ਬੈਠੇ ਭਾਜਪਾ ਦੇ ਸੀਨੀਅਰ ਆਗੂ ਹੀ ਦੇ ਸਕਦੇ ਹਨ।
ਇਹ ਵੀ ਪੜ੍ਹੋ : ਨੂਡਲਸ ਦੇ ਪੈਕੇਟਾਂ ‘ਚ ਡਾਇਮੰਡ, ਅੰਡਰ ਗਾਰਮੈਂਟਸ ‘ਚ ਗੋਲਡ… ਮੁੰਬਈ ਏਅਰਪੋਰਟ ‘ਤੇ ਫੜੇ ਗਏ ਤਸ.ਕਰ
ਇਸ ਤੋਂ ਬਾਅਦ ਦੋਵਾਂ ਮੋਰਚਿਆਂ ਨੇ ਫੈਸਲਾ ਕੀਤਾ ਕਿ ਉਹ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਖੁੱਲ੍ਹੀ ਬਹਿਸ ਲਈ ਚੁਣੌਤੀ ਦੇਣਗੇ ਅਤੇ ਇਸ ਲਈ 23 ਅਪ੍ਰੈਲ ਦਾ ਦਿਨ ਤੈਅ ਕੀਤਾ ਗਿਆ।
ਮੰਗਲਵਾਰ ਨੂੰ ਕਿਸਾਨ ਭਵਨ ਵਿਖੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਨਾਵਾਂ ਅਤੇ ਫੋਟੋਆਂ ਵਾਲੀਆਂ ਕੁਰਸੀਆਂ ਲਗਾਈਆਂ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਡੀਕ ਕਰ ਰਹੇ ਹਾਂ। ਦੁਪਹਿਰ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: