ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਭਾਜਪਾ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕਰਵਾਏ ਜਾ ਰਹੇ ਇੱਕ ਪ੍ਰੋਗਰਾਮ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਆਉਣ ਬਾਰੇ ਪਤਾ ਲੱਗਣ ‘ਤੇ ਵਿਰੋਧ ਕਰਨ ਵੱਡੀ ਗਿਣਤੀ ਵਿੱਚ ਕਿਸਾਨ ਇਥੇ ਪਹੁੰਚੇ। ਹਾਲਾਂਕਿ ਕਿਸਾਨਾਂ ਦੇ ਵਿਰੋਧ ਦੇ ਡਰੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਨਹੀਂ ਪਹੁੰਚੇ, ਜਿਸ ਤੋਂ ਬਾਅਦ ਯੂਨੀਵਰਸਿਟੀ ਦੇ ਚਾਂਸਲਰ ਨੇ ਕਿਸਾਨਾਂ ਤੋਂ ਮਾਫੀ ਵੀ ਮੰਗੀ।
ਦੱਸ ਦੇਈਏ ਕਿ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਅੱਚ ਡਿਫੈਂਸ ਦਾ ਇੱਕ ਪ੍ਰੋਗਰਾਮ ਰਖਿਆ ਗਿਆ, ਜਿਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਹੁੰਚਣਾ ਸੀ। ਪਰ ਇਸ ਤੋਂ ਪਹਿਲਾਂ ਹੀ ਕਿਸਾਨਾਂ ਨੇ ਕੇਂਦਰੀ ਮੰਤਰੀ ਦੇ ਪਹੁੰਚਣ ‘ਤੇ ਵਿਰੋਧ ਦਾ ਐਲਾਨ ਕਰ ਦਿੱਤਾ ਸੀ। ਕਿਸਾਨਾਂ ਨੇ ਹੈਲੀਪੈਡ ‘ਤੇ ਕਬਜ਼ਾ ਕਰ ਲਿਆ। ਕਿਸਾਨ ਕਾਲੀਆਂ ਝੰਡੀਆਂ ਲੈ ਕੇ ਪ੍ਰੋਗਰਾਮ ਵਿੱਚ ਪਹੁੰਚੇ। ਕਿਸਾਨਾਂ ਦੇ ਵਿਰੋਧ ਦੇ ਚੱਲਦਿਆਂ ਰਾਜਨਾਥ ਪ੍ਰੋਗਰਾਮ ਵਿੱਚ ਨਹੀਂ ਪਹੁੰਚੇ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਪਿੱਛੋਂ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸੰਧੂ ਨੇ ਕਿਸਾਨਾਂ ਤੋਂ ਮਾਫੀ ਮੰਗੀ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਕਿਸੇ ਕਿਸੇ ਵੀ ਗੱਲ ਕਰਕੇ ਠੇਸ ਨਹੀਂ ਪਹੁੰਚਾਉਣਾ ਚਾਹੁੰਦੇ ਸੀ। ਉਨ੍ਹਾਂ ਨੇ ਆਪਣੀ ਗਲਤੀ ਮੰਨੀ ਕਿ ਉਨ੍ਹਾਂ ਨੇ ਡਿਫੈਂਸ ਦੇ ਪ੍ਰੋਗਰਾਮ ਵਿੱਚ ਕੇਂਦਰੀ ਰੱਖਿਆ ਮੰਤਰੀ ਨੂੰ ਸੱਦਾ ਦਿੱਤਾ।
ਇਹ ਵੀ ਪੜ੍ਹੋ : ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਬਾਰੇ ਕਰ ‘ਤੀ ਵੱਡੀ ਭਵਿੱਖਬਾਣੀ, ਬੋਲੇ- ਰਾਹੁਲ ਭੁਲੇਖੇ ‘ਚ ਬੈਠੇ ਨੇ
ਦੂਜੇ ਪਾਸੇ ਚੰਡੀਗੜ੍ਹ ਵਿੱਚ ਬੀਜੇਪੀ ਦਫਤਰ ਵਿੱਚ ਪਹੁੰਚੇ ਤਿੰਨ ਕੇਂਦਰੀ ਮੰਤਰੀਆਂ ਦਾ ਵਿਰੋਧ ਕਰਨ ਵੱਡੀ ਗਿਣਤੀ ਵਿੱਚ ਕਿਸਾਨ ਉਥੇ ਪਹੁੰਚ ਗਏ। ਦੱਸ ਦੇਈਏ ਕਿ ਬੀਜੇਪੀ ਦੇ ਵੱਡੇ ਆਗੂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਦੌਰੇ ‘ਤੇ ਹਨ। ਸੈਕਟਰ-37 ਦੇ ਬੀਜੇਪੀ ਦਫਤਰ ਵਿੱਚ ਕੇਂਦਰੀ ਮੰਤਰੀਆਂ ਦੀ ਆਗੂਆਂ ਨਾਲ ਮੀਟਿੰਗ ਚੱਲ ਰਹੀ ਸੀ ਕਿ ਕਿਸਾਨਾਂ ਦੇ ਨੁਮਾਇੰਦੇ ਪ੍ਰਦਰਸ਼ਨ ਕਰਨ ਲਈ ਪਹੁੰਚ ਗਏ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।