ਅੱਜ ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਵਿੱਚ ਵੱਡੀ ਮੀਟਿੰਗ ਹੋਈ, ਜਿਸ ਮਗਰੋਂ ਕਿਸਾਨਾਂ ਨੇ ਵੱਡਾ ਫੈਸਲਾ ਲੈਂਦੇ ਹੋਏ 20, 21, 22 ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫ੍ਰੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਵੀ ਕਿਸਾਨ ਧਰਨਾ ਪ੍ਰਦਰਸ਼ਨ ਕਰਨਗੇ।
ਇਸ ਦੇ ਨਾਲ ਹੀ ਇੱਕ ਹੋਰ ਫੈਸਲਾ ਲਿਆ ਗਿਆ ਕਿ ਰੇਲ ਗੱਡੀਆਂ ਨੂੰ ਨਹੀਂ ਰੋਕਿਆ ਜਾਵੇਗਾ। ਦਰਅਸਲ ਡੇਰਾ ਬੱਲਾਂ ਦੇ ਮੁਖੀ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਸੀ ਕਿ ਗੁਰੂ ਰਵਿਦਾਸ ਜੀ ਦੀ ਜਯੰਤੀ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਸੰਗਤਾਂ ਉਨ੍ਹਾਂ ਦੇ ਸਥਾਨਾਂ ‘ਤੇ ਪਹੁੰਚਦੀਆਂ ਹਨ, ਜਿਸ ਕਰਕੇ ਸੰਗਤਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਏਗਾ। ਇਸ ਦੇ ਮੱਦੇਨਜ਼ਰ ਕਿਸਾਨਾਂ ਨੇ ਰੇਲਾਂ ਰੋਕਣ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ।
ਕਿਸਾਨ ਆਗੂਆਂ ਨੇ ਅੱਜ ਮੀਟਿੰਗ ਨੂੰ ਲੈ ਕੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵਿਚ 32 ਕਿਸਾਨ ਜਥੇਬੰਦੀਆਂ ਹਨ, ਜਿਨ੍ਹਾਂ ਵਿੱਚੋਂ 5 ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੀ ਕਾਲ ਦਿੱਤੀ ਗਈ ਪਰ ਉਨ੍ਹਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਿਆ ਗਿਆ ਹੈ।
ਇਹ ਵੀ ਪੜ੍ਹੋ : ਬਰਨਾਲਾ ‘ਚ AGTF ਦੀ ਵੱਡੀ ਕਾਰਵਾਈ, ਹਿਸਟਰੀ ਸ਼ੀਟਰ ਕਾਲਾ ਧਨੌਲਾ ਦਾ ਐ.ਨ.ਕਾ.ਊਂਟਰ
ਜ਼ਿਕਰਯੋਗ ਹੈ ਕਿ ਅੱਜ ਕਿਸਾਨਾਂ ਦੇ ਨਾਲ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੈ, ਜਿਸ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਸਰਕਾਰ ਟਾਲਮਟੋਲ ਦੀ ਨੀਤੀ ਨਾ ਅਪਣਾਏ ਕਿ ਮੀਟਿੰਗਾਂ ਤੇ ਮੀਟਿੰਗਾਂ ਕਰਦੀ ਰਹੇ ਤੇ ਫਿਰ ਕਹੇ ਕਿ ਹੁਣ ਤਾਂ ਕੋਡ ਆਫ ਕੰਡਕਟ ਲੱਗ ਗਿਆ ਹੁਣ ਅਸੀਂ ਕੁਝ ਨਹੀਂ ਕਰ ਸਕਦੇ ਪਰ ਫਿਰ ਵੀ ਕਿਸਾਨ ਜਾਣ ਵਾਲੇ ਨਹੀਂ ਹਨ। ਇਹ ਅੰਦੋਲਨ ਕਿਸੇ ਸਿਆਸੀ ਪਾਰਟੀ ਤੋਂ ਸਪਾਂਸਰ ਨਹੀਂ ਕੀਤਾ ਗਿਆ ਹੈ, ਅਸੀਂ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਾ ਚਾਹ ਰਹੇ ਹਾਂ। ਸਰਕਾਰ ਕੋਡ ਆਫ ਕੰਡਕਟ ਲੱਗਣ ਤੋਂ ਪਹਿਲਾਂ ਸਾਡੀਆਂ ਮੰਗਾਂ ਦਾ ਹੱਲ ਕੱਢੇ, ਤਾਂਕਿ ਕਿਸਾਨਾਂ ਨੂੰ ਵੀ ਪ੍ਰੇਸ਼ਾਨੀ ਨਾਲ ਝੱਲਣਾ ਪਏ।