ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਅੰਦੋਲਨ ਕਰਨ ਦੀ ਰਾਹ ਵੱਲ ਜਾਪਦੀਆਂ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਉਦਾਸੀਨਤਾ ਦਿਖਾ ਰਹੀ ਹੈ, ਜਿਸ ਕਾਰਨ ਮੁੜ ਕੇਂਦਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਦੋਵੇਂ ਮੰਚਾਂ ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਫਰਵਰੀ ਵਿੱਚ ਦਿੱਲੀ ਕੂਚ ਕਰਨ ਦਾ ਫੈਸਲਾ ਲਿਆ ਗਿਆ ਹੈ।
2 ਜਨਵਰੀ ਨੂੰ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਬਰਨਾਲਾ ਵਿੱਚ ਹੋਣ ਵਾਲੀਆਂ ਕਿਸਾਨ ਮਹਾਂਪੰਚਾਇਤਾਂ ਵਿੱਚ ਦਿੱਲੀ ਵੱਲ ਮਾਰਚ ਕਰਨ ਦੀ ਤਰੀਕ ਸੱਪਸ਼ਟ ਕੀਤੀ ਜਾਵੇਗੀ। ਡੱਲੇਵਾਲ ਨੇ ਕਿਹਾ ਕਿ ਵੱਡੇ ਇਤਿਹਾਸਕ ਕਿਸਾਨ ਅੰਦੋਲਨ ਨੂੰ ਮੁਲਤਵੀ ਕਰਦੇ ਹੋਏ ਕੇਂਦਰ ਸਰਕਾਰ ਨੇ ਲਿਖਤੀ ਵਾਅਦਾ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਇਆ ਜਾਵੇਗਾ।
ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਐਫਆਈਆਰ ਰੱਦ ਕੀਤੀਆਂ ਜਾਣਗੀਆਂ। ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੇ ਬਿਨਾਂ ਬਿਜਲੀ ਸੋਧ ਬਿੱਲ ਨਹੀਂ ਲਿਆਂਦਾ ਜਾਵੇਗਾ।
ਡੱਲੇਵਾਲ ਨੇ ਅੱਗੇ ਕਿਹਾ ਕਿ ਸਰਕਾਰ ਨੇ ਇਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਨਾ ਹੀ 2014 ਦੀਆਂ ਚੋਣਾਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਨ ਦਾ ਕੀਤਾ ਵਾਅਦਾ ਪੂਰਾ ਕੀਤਾ ਗਿਆ ਹੈ। ਦੂਜੇ ਪਾਸੇ ਬਦਲੇ ਦੀ ਭਾਵਨਾ ਨਾਲ ਕਿਸਾਨਾਂ ਪ੍ਰਤੀ ਲਾਪਰਵਾਹ ਹੁੰਦੇ ਹੋਏ ਖੇਤੀ ਜਿਣਸਾਂ ‘ਤੇ ਦਰਾਮਦ ਡਿਊਟੀ ਨੂੰ ਖਤਮ ਕਰਨ ਜਾਂ ਘਟਾਉਣ ਦੀ ਚਲਾਕੀ ਭਰੀ ਰਣਨੀਤੀ ਅਪਣਾ ਕੇ ਦੇਸ਼ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਸ ਸਭ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ 18 ਕਿਸਾਨ ਜਥੇਬੰਦੀਆਂ ਨੇ ਇਹ ਪ੍ਰੋਗਰਾਮ ਤਿਆਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਰਾਜਾਂ ਵਿੱਚ ਵੱਡੀਆਂ ਕਿਸਾਨ ਮਹਾਂਪੰਚਾਇਤਾਂ ਦਾ ਆਯੋਜਨ ਕਰਕੇ ਇਸ ਅੰਦੋਲਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਦੱਖਣੀ ਭਾਰਤ ਦੇ 32 ਗੈਰ-ਸਿਆਸੀ ਕਿਸਾਨ ਜਥੇਬੰਦੀਆਂ ਨਾਲ ਜੁੜ ਕੇ ਇਸ ਅੰਦੋਲਨ ਵਿੱਚ ਹਿੱਸਾ ਲੈਣ ਜਾ ਰਹੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ 12 ਵਜੇ ਤੱਕ ਹੋਵੇਗਾ ਨਵੇਂ ਸਾਲ ਦਾ ਜਸ਼ਨ, ਪੁਲਿਸ ਚੌਕਸ, ਲਾਈ 1500 ਮੁਲਾਜ਼ਮਾਂ ਦੀ ਡਿਊਟੀ
ਇਸੇ ਲੜੀ ਨੂੰ ਅੱਗੇ ਤੋਰਦਿਆਂ 2 ਜਨਵਰੀ ਨੂੰ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਬਰਨਾਲਾ ਵਿਖੇ 22 ਵੱਡੀਆਂ ਕਿਸਾਨ ਮਹਾਪੰਚਾਇਤਾਂ ਦਾ ਆਯੋਜਨ ਕਰਨ ਦੇ ਮਿਸ਼ਨ ਨੂੰ ਅੱਗੇ ਤੋਰਿਆ ਜਾਵੇਗਾ। ਕਿਸਾਨ ਆਗੂ ਡੱਲੇਵਾਲ ਨੇ ਸਬੰਧਤ ਜ਼ਿਲ੍ਹਿਆਂ ਦੇ ਆਗੂਆਂ ਨੂੰ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”