ਅੰਮ੍ਰਿਤਸਰ ਵਿਚ ਬੀਤੀ ਰਾਤ 11 ਵਜੇ ਫਾਇਰਿੰਗ ਹੋਈ। ਕੁੜਮ ਨੇ ਕੁੜਮ ਨੂੰ ਗੋਲੀ ਮਾਰ ਦਿੱਤੀ ਤੇ ਬਚਾਅ ਲਈ ਆਏ ਨਾਬਾਲਗ ਨੌਜਵਾਨ ਨੂੰ ਵੀ ਨਹੀਂ ਬਖਸ਼ਿਆ ਤੇ ਉਸ ‘ਤੇ ਵੀ ਗੋਲੀਆਂ ਚਲਾ ਦਿੱਤੀਆਂ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਪਿਓ-ਪੁੱਤ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਹਰਜੀਤ ਸਿੰਘ ਵਾਸੀ ਤੇਜ ਨਗਰ ਚੌਕ ਨੇ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਦੀ ਪਿਸਤੌਲ ਵੀ ਕਬਜ਼ੇ ‘ਚ ਲੈ ਲਈ ਹੈ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਭਰਾ ਗੁਰਜੀਤ ਸਿੰਘ ਦੇ ਭਰਾ ਨੇ ਦੱਸਿਆ ਕਿ ਦਲਜੀਤ ਸਿੰਘ ਨੇ ਲਗਭਗ 6 ਮਹੀਨੇ ਪਹਿਲਾਂ ਆਪਣੀ ਧੀ ਦਾ ਵਿਆਹ ਮੁਲਜ਼ਮ ਸੰਧੂ ਬਿਲਡਰਸ ਦੇ ਮਾਲਕ ਹਰਜੀਤ ਸਿੰਘ ਸੰਧੂ ਦੇ ਪੁੱਤਰ ਨਵਜੋਤ ਸਿੰਘ ਨਾਲ ਕੀਤਾ ਸੀ। ਦੋਵਾਂ ਪਰਿਵਾਰਾਂ ਵਿਚ ਕੋਈ ਝਗੜਾ ਵੀ ਨਹੀਂ ਸੀ। ਦੋਵਾਂ ਪਰਿਵਾਰ ਇਕ ਦੂਜੇ ਨਾਲ ਮਿਲਦੇ-ਜੁਲਦੇ ਸਨ।
ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ 2023 ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ
ਬੀਤੀ ਰਾਤ ਦਲਜੀਤ ਤੇ ਹਰਜੀਤ ਵਿਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦਰਮਿਆਨ ਹਰਜੀਤ ਸਿੰਘ ਨੇ ਰਿਵਾਲਵਰ ਕੱਢਿਆ ਤੇ ਕੁੜਮ ਦਲਜੀਤ ਸਿੰਘ ਤੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ।
ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish























