ਖੰਨਾ ਦੇ ਪਿੰਡ ਪੰਜਗਰਾਈਂ ‘ਚ ਚੋਰੀ ਦਾ ਸ਼ੱਕ ਜਤਾਉਣ ‘ਤੇ ਬੇਇਜ਼ਤੀ ਮਹਿਸੂਸ ਕਰਦੇ ਹੋਏ 2 ਬੱਚਿਆਂ ਦੇ ਪਿਓ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪਤਾ ਲੱਗਾ ਹੈ ਕਿ ਕੁਝ ਵਿਅਕਤੀਆਂ ਨੇ ਉਸ ‘ਤੇ ਚੋਰੀ ਦਾ ਸ਼ੱਕ ਜਤਾਇਆ ਸੀ, ਜਿਸ ਕਰਕੇ ਉਸ ਨੇ ਘਰ ਵਿੱਚ ਪਈ ਕੋਈ ਮਿਆਦ ਪੁੱਗ ਚੁੱਕੀ ਜਾਂ ਨਸ਼ੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਪਿੰਡ ਦੇ ਸਰਪੰਚ ਸਣੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਦੀ ਪਤਨੀ ਹਰਦੀਪ ਕੌਰ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕ ਉਸ ਦੇ ਪਤੀ ਜਗਤਾਰ ਸਿੰਘ ਸੋਨੀ ‘ਤੇ ਚੋਰੀ ਦੇ ਦੋਸ਼ ਲਗਾ ਰਹੇ ਸਨ। ਇਸ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਪਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਦੇ ਪਤੀ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਖੁਦਕੁਸ਼ੀ ਕਰ ਲਈ। ਹਰਦੀਪ ਕੌਰ ਮੁਤਾਬਕ ਉਸ ਦੇ ਪਤੀ ਨੇ ਘਰ ਵਿੱਚ ਪਈ ਕੋਈ ਮਿਆਦ ਪੁੱਗ ਚੁੱਕੀ ਜਾਂ ਨਸ਼ੀਲੀ ਦਵਾਈ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ‘ਆਪ’ ਲੀਡਰ ਦੇ ਭਰਾ ਨੂੰ ਮਾਰੀ ਗੋ/ਲੀ, ਸਫਾਈ ਨੂੰ ਲੈ ਕੇ ਹੋਇਆ ਝਗੜਾ ਪਹੁੰਚਿਆ ਫਾ.ਇ/ਰਿੰਗ ਤੱਕ
ਥਾਣਾ ਸਦਰ ਦੀ ਪੁਲਿਸ ਨੇ ਹਰਦੀਪ ਕੌਰ ਦੀ ਸ਼ਿਕਾਇਤ ’ਤੇ ਪਿੰਡ ਪੰਜਗਰਾਈਂ ਦੇ ਸਰਪੰਚ ਤੇਜਿੰਦਰ ਸਿੰਘ ਤੇ ਪ੍ਰਦੁਮਣ ਸਿੰਘ ਰਾਜੂ, ਸੁਖਵਿੰਦਰ ਸਿੰਘ, ਜਸਵੀਰ ਕੌਰ, ਰਣਜੀਤ ਸਿੰਘ, ਮਨਜੀਤ ਕੌਰ ਖ਼ਿਲਾਫ਼ ਉਸ ਦੇ ਪਤੀ ਜਗਤਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਡੀਐਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ : –