ਬੀਐਸਐਫ ਨੇ ਫਾਜ਼ਿਲਕਾ ਵਿੱਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਨਸ਼ਾ ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਸੋਨਾ ਤੋਂ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਐਸਐਫ ਦੀ 66 ਬਟਾਲੀਅਨ ਦੇ ਚੌਕਸ ਜਵਾਨਾਂ ਵੱਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਸੋਨਾ ਵਿੱਚ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ।
ਖੇਤ ‘ਚੋਂ ਸਾਢੇ 9 ਕਿਲੋ ਹੈਰੋਇਨ ਦੇ ਪੈਕਟ ਬਰਾਮਦ ਹੋਏ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 60 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਸਬੰਧਤ ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਬੀਐਸਐਫ ਨੇ 9 ਕਿਲੋ ਤੋਂ ਵੱਧ ਭਾਰ ਵਾਲਾ ਨਸ਼ੀਲੇ ਪਦਾਰਥ ਬਰਾਮਦ ਕਰਕੇ ਪਾਕਿਸਤਾਨੀ ਸਮੱਗਲਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 66 ਬਟਾਲੀਅਨ ਬੀ.ਐਸ.ਐਫ ਨੇ ਆਮ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਹੱਦ ‘ਤੇ ਚੌਕਸੀ ਤੇਜ਼ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੇ ਪੇਸ਼ ਕੀਤਾ 12 ਅਰਬ 60 ਕਰੋੜ ਦਾ ਬਜਟ, ਜਾਣੋ ਕਿੱਥੇ-ਕਿੱਥੇ ਖਰਚ ਹੋਵੇਗਾ ਪੈਸਾ
ਇਸ ਸਬੰਧ ਵਿਚ ਸਰਹੱਦ ‘ਤੇ ਵਿਸ਼ੇਸ਼ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਕਾਰਨ ਚੌਕਸ ਜਵਾਨਾਂ ਨੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: