ਫਿਰੋਜ਼ਪੁਰ ਵਿੱਚ ਰਹਿਣ ਵਾਲੇ ਇੱਕ 22 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਕੈਨੇਡਾ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਫਿਰੋਜ਼ਪੁਰ ਦੇ ਹੀ ਰਹਿਣ ਵਾਲੇ ਕੁਝ ਨੌਜਵਾਨਾਂ ‘ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ।
ਮ੍ਰਿਤਕ ਨਿਤਿਨ ਸ਼ਰਮਾ ਦੇ ਵੱਡੇ ਭਰਾ ਅਜੇ ਸ਼ਰਮਾ ਨੇ ਦੱਸਿਆ ਕਿ ਨਿਤਿਨ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਿਰੋਜ਼ਪੁਰ ਆਇਆ ਸੀ ਅਤੇ ਫਿਰ ਵਰਕ ਪਰਮਿਟ ‘ਤੇ ਵਾਪਸ ਕੈਨੇਡਾ ਚਲਾ ਗਿਆ ਸੀ।
ਇਹ ਵੀ ਵੇਖੋ :
Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala
ਮ੍ਰਿਤਕ ਨੌਜਵਾਨ ਦੇ ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਨਿਤਿਨ ਨੂੰ ਕੁਝ ਸੱਟਾਂ ਲੱਗੀਆਂ ਸਨ। ਉਸ ਨੂੰ ਕੈਨੇਡਾ ਵਿੱਚ ਕੁੱਟਮਾਰ ਪਿੱਛੋਂ ਮਿਸੀਸਾਗਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਦੀ ਕੁਝ ਨੌਜਵਾਨਾਂ ਨਾਲ ਬਹਿਸਬਾਜ਼ੀ ਹੋਈ ਸੀ ਅਤੇ ਉਨ੍ਹਾਂ ਨੇ ਪੈਸੇ ਮੰਗਣ ਤੋਂ ਇਲਾਵਾ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ।
ਇਹ ਵੀ ਪੜ੍ਹੋ : ਕਿਸਾਨਾਂ ਨੇ ਤੜਕੇ ਹੀ ਘੇਰ ਲਿਆ ਲਹਿਰਾਗਾਗਾ ਦਾ ਬਿਜਲੀ ਦਫਤਰ, ਸਟਾਫ ਨੂੰ ਬੈਠਣਾ ਪਿਆ ਬਾਹਰ
ਉਨ੍ਹਾਂ ਕਿਹਾ ਕਿ ਨਿਤਿਨ ਦੇ ਸਿਰ ਵਿੱਚ ਲਗਾਤਾਰ ਦਰਦ ਰਹਿੰਦਾ ਸੀ ਅਤੇ ਸਿਰ ਵਿੱਚ ਲੱਗੀ ਉਸੇ ਸੱਟ ਕਰਕੇ ਉਸ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਦੇ ਖਿਲਾਫ ਕੈਨੇਡਾ ਵਿੱਚ ਮਾਮਲਾ ਵੀ ਦਰਜ ਕੀਤਾ ਗਿਆ ਹੈ।