ਕੁਝ ਦਿਨ ਪਹਿਲਾਂ ਮੋਗਾ ਦੇ ਪਿੰਡ ਰਾਮੂੰਵਾਲਾ ਕਲਾਂ ਵਿੱਚ ਦੋ ਬੱਚਿਆਂ ਦੀ ਲੜਾਈ ਨੂੰ ਲੈ ਕੇ ਦੋ ਪਰਿਵਾਰਾਂ ਵਿੱਚ ਖੂਨੀ ਝੜਪ ਹੋ ਗਈ। ਇਕ ਪਰਿਵਾਰ ਨੇ ਦੂਜੇ ਪਰਿਵਾਰ ਦੇ ਘਰ ਜਾ ਕੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਘਟਨਾ ‘ਚ ਤਿੰਨ ਲੋਕ ਜ਼ਖਮੀ ਹੋ ਗਏ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਹਮਲਾਵਰ ਲੜਾਈ ਦੇ ਸਬੂਤ ਨਸ਼ਟ ਕਰਨ ਲਈ ਘਰ ਵਿੱਚ ਲੱਗੇ ਸੀਸੀਟੀਵੀ ਦਾ ਡੀਵੀਆਰ ਵੀ ਲੈ ਗਏ। ਕੁੱਟਮਾਰ ਤੋਂ ਬਾਅਦ ਪੂਰਾ ਪਰਿਵਾਰ 5-6 ਘੰਟੇ ਤੱਕ ਘਰ ‘ਚ ਬੰਦ ਰਿਹਾ ਅਤੇ ਹਸਪਤਾਲ ਵੀ ਨਹੀਂ ਜਾਣ ਦਿੱਤਾ ਗਿਆ। ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਪੂਰੇ ਪਰਿਵਾਰ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ।
ਇਸ ਦੇ ਨਾਲ ਹੀ ਕੁੱਟਮਾਰ ਦੇ ਦੋਸ਼ੀ ਪਤੀ-ਪਤਨੀ ਨੇ ਪਿੰਡ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਚਿਤਾਵਨੀ ਦਿੱਤੀ। ਇਹ ਹਾਈ ਵੋਲਟੇਜ ਡਰਾਮਾ ਕਰੀਬ ਦੋ ਤੋਂ ਤਿੰਨ ਘੰਟੇ ਚੱਲਦਾ ਰਿਹਾ। ਡੀਐਸਪੀ ਧਰਮਕੋਟ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਦਾ ਭਰੋਸਾ ਦਿੰਦਿਆਂ ਪਤੀ-ਪਤਨੀ ਨੂੰ ਟੈਂਕੀ ਤੋਂ ਹੇਠਾਂ ਉਤਾਰਿਆ।
ਜ਼ਖ਼ਮੀ ਪਰਿਵਾਰ ਦੀ ਅਮਨਦੀਪ ਕੌਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਨੌਵੀਂ ਜਮਾਤ ਵਿੱਚ ਪੜ੍ਹਣ ਵਾਲੀ ਕੁੜੀ ਨੂੰ ਉਸੇ ਸਕੂਲ ਦੇ ਨੌਵੀਂ ਵਿੱਚ ਪੜ੍ਹਣ ਵਾਲੇ ਇੱਕ ਮੁੰਡੇ ਨੇ ਗਲਤ ਸ਼ਬਦ ਕਿਹਾ। ਧੀ ਨੇ ਭਰਾ ਨੂ ਦੱਸਿਆ ਤਾਂ ਉ੍ਹਾਂ ਦਾ ਮੁੰਡਾ ਉਸ ਤੋਂ ਪੁੱਛਣ ਗਿਆ। ਇਸ ‘ਤੇ ਉਸ ਦੇ ਮੁੰਡੇ ਨੂੰ ਕੁੱਟਿਆ ਗਿਆ। ਇਸ ਗੱਲ ਨੂੰ ਲੈ ਕੇ ਦੋਵਾਂ ਪਰਿਵਾਰਾਂ ਵਿੱਚ ਝਗੜਾ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਮੋਹਾਲੀ : ਬਾਈਕ ‘ਤੇ ਜਾ ਰਹੇ 2 ਭਰਾਵਾਂ ਨੂੰ ਹਰਿਆਣਾ ਰੋਡਵੇਜ਼ ਦੀ ਬੱਸ ਨੇ ਦਰੜਿਆ, ਇੱਕ ਦੀ ਮੌਕੇ ‘ਤੇ ਮੌ.ਤ
ਉਸ ਨੇ ਅੱਗੇ ਕਿਹਾ ਕਿ ਇਸ ਝਗੜੇ ਦੇ ਚੱਲਦਿਆਂ 25 ਤੋਂ 30 ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਉਸ ਦੇ ਪਤੀ ਅਤੇ ਅਪਾਹਜ ਜੀਜੇ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਬਾਅਦ ਵਿੱਚ ਗੇਟ ਭੰਨ ਕੇ ਅੰਦਰ ਆ ਕੇ ਸਾਨੂੰ ਵੀ ਕੁੱਟਿਆ ਗਿਆ। ਮੁਲਜ਼ਮ ਘਰ ਨੂੰ ਅੱਗ ਲਾਉਣ ਦੀ ਗੱਲ ਕਹਿ ਕੇ ਸੀਸੀਟੀਵੀ ਕੈਮਰੇ ਦਾ ਡੀਵੀਆਰ ਵੀ ਲੈ ਗਏ। ਉਹ ਜ਼ਖਮੀ ਹਾਲਤ ਵਿੱਚ ਘਰ ਵਿੱਚ ਹੀ ਪਏ ਰਹੇ। ਦੋਸ਼ੀਆਂ ਨੇ ਐਂਬੂਲੈਂਸ ਨੂੰ ਵੀ ਨਹੀਂ ਆਉਣ ਦਿੱਤਾ। 5-6 ਘੰਟੇ ਬਾਅਦ ਪੁਲਿਸ ਨੇ ਉਸ ਨੂੰ ਘਰੋਂ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ।
ਦੂਜੇ ਪਾਸੇ ਟੈਂਕੀ ’ਤੇ ਚੜ੍ਹੇ ਚਰਨਜੀਤ ਕੌਰ ਦੇ ਪੁੱਤਰ ਬਸੰਤ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਅਕਸਰ ਗਾਲ੍ਹਾਂ ਕੱਢਦੀ ਸੀ। ਉਨ੍ਹਾਂ ਨੇ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਅੱਜ ਅਮਨਦੀਪ ਕੌਰ ਨੇ ਉਨ੍ਹਾਂ ਦੇ ਚਾਚੇ ਦੇ ਮੁੰਡੇ ਨੂੰ ਸਕੂਲ ਜਾਂਦੇ ਰਸਤੇ ਵਿੱਚ ਘੇਰ ਲਿਆ ਅਤੇ ਗਾਲ੍ਹਾਂ ਕੱਢੀਆਂ। ਜਦੋਂ ਅਸੀਂ ਉਨ੍ਹਾਂ ਦੇ ਘਰ ਦੇ ਬਾਹਰ ਧਰਨਾ ਦਿੱਤਾ ਤਾਂ ਪੁਲਿਸ ਨੇ ਆ ਕੇ ਸਾਡੇ ‘ਤੇ ਜ਼ਬਰਦਸਤੀ ਕੀਤੀ ਅਤੇ ਮੇਰੀ ਮਾਂ ਨੂੰ ਧੱਕਾ ਦਿੱਤਾ. ਜਿਸ ਕਾਰਨ ਉਸ ਦੇ ਮਾਪੇ ਇਨਸਾਫ਼ ਲੈਣ ਲਈ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ।
ਇਹ ਵੀ ਪੜ੍ਹੋ : ਰਿਸ਼ੀ ਸੁਨਕ ਦੀ ਸਾਦਗੀ ਨੇ ਜਿੱਤਿਆ ਦਿਲ, ਗੋਡਿਆਂ ਭਾਰ ਸ਼ੇਖ ਹਸੀਨਾ ਨਾਲ ਮੁਲਾਕਾਤ, ਹੋ ਰਹੀਆਂ ਤਾਰੀਫ਼ਾਂ
ਡੀਐਸਪੀ ਧਰਮਕੋਟ ਰਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਵਿਚਕਾਰ ਹੋਈ ਲੜਾਈ ਨੂੰ ਲੈ ਕੇ ਦੋ ਪਰਿਵਾਰਾਂ ਵਿੱਚ ਝਗੜਾ ਹੋ ਗਿਆ ਸੀ। ਇਸ ਕਾਰਨ ਦੋਵਾਂ ਪਰਿਵਾਰਾਂ ਵਿੱਚ ਲੜਾਈ ਝਗੜਾ ਹੋ ਗਿਆ। ਇਕ ਪਰਿਵਾਰ ਹਸਪਤਾਲ ‘ਚ ਦਾਖਲ ਹੈ, ਦੂਜਾ ਪਰਿਵਾਰ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਿਆ ਸੀ। ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: