ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਵਾਈਸ ਚਾਂਸਲਰ (ਵੀਸੀ) ਦੀ ਨਿਯੁਕਤੀ ਕੀਤੀ ਜਾ ਸਕਦੀ ਹੈ। ਸੂਬਾ ਸਰਕਾਰ ਨੇ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ 5 ਮੈਂਬਰੀ ਪੈਨਲ ਭੇਜਿਆ ਹੈ। ਰਾਜਪਾਲ ਜਲਦ ਹੀ ਪੈਨਲ ਵਿੱਚੋਂ ਇੱਕ ਮੈਂਬਰ ਦੇ ਨਾਂ ‘ਤੇ ਮੋਹਰ ਲਗਾ ਸਕਦਾ ਹੈ।
ਪੈਨਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਨਾਵਾਂ ਵਿੱਚ ਪੀਜੀਆਈ ਦੇ ਡੀਨ ਪ੍ਰੋਫੈਸਰ ਰਾਕੇਸ਼ ਸਹਿਗਲ, ਪੀਜੀਆਈ ਨਿਊਕਲੀਅਰ ਮੈਡੀਸਨ ਵਿਭਾਗ ਦੇ ਪ੍ਰੋਫੈਸਰ ਬਲਜਿੰਦਰ ਸਿੰਘ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਕੇਕੇ ਅਗਰਵਾਲ, ਚੰਡੀਗੜ੍ਹ ਜੀਐਮਸੀਐਚ-32 ਮਾਈਕਰੋਬਾਇਓਲੋਜੀ ਵਿਭਾਗ ਦੇ ਸਾਬਕਾ ਐਚਓਡੀ ਪ੍ਰੋਫੈਸਰ ਜਗਦੀਸ਼ ਚੰਦਰ ਅਤੇ ਦਿੱਲੀ ਦੇ ਪ੍ਰੋ. ਰਾਜੀਵ ਸੂਦ ਹਨ।
ਰਾਜਪਾਲ ਨੂੰ ਪੈਨਲ ਭੇਜਣ ਤੋਂ ਪਹਿਲਾਂ ਮੁੱਖ ਸਕੱਤਰ ਵੀਕੇ ਜੰਜੂਆ ਦੀ ਅਗਵਾਈ ਵਾਲੀ ਕਮੇਟੀ ਨੇ ਸਾਰੇ ਪੰਜ ਨਾਵਾਂ ‘ਤੇ ਚਰਚਾ ਕੀਤੀ ਸੀ। ਸਾਰਿਆਂ ਦੀ ਸਹਿਮਤੀ ਤੋਂ ਬਾਅਦ ਕਿਸੇ ਇੱਕ ਨਾਂ ‘ਤੇ ਫੈਸਲੇ ਲਈ ਫਾਈਲ ਪੰਜਾਬ ਦੇ ਰਾਜਪਾਲ ਨੂੰ ਭੇਜ ਦਿੱਤੀ ਗਈ। ਰਾਜਪਾਲ ਇੱਕ ਹਫ਼ਤੇ ਦੇ ਅੰਦਰ ਕਿਸੇ ਇੱਕ ਨਾਮ ‘ਤੇ ਮੋਹਰ ਲਗਾ ਸਕਦਾ ਹੈ। ਰਾਜਪਾਲ ਨੇ 7-8 ਜੂਨ ਨੂੰ ਪੰਜਾਬ ਦੇ ਸਰਹੱਦੀ ਖੇਤਰ ਦਾ ਦੌਰਾ ਕਰਨਾ ਹੈ। ਜੇ ਅੱਜ ਉਨ੍ਹਾਂ ਦੇ ਨਾਂ ‘ਤੇ ਮੋਹਰ ਨਹੀਂ ਲੱਗੀ ਤਾਂ ਸਰਹੱਦੀ ਖੇਤਰ ਦੇ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਹੀ ਕਿਸੇ ਇਕ ਨਾਂ ‘ਤੇ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ‘ਨਾ ਮੈਂ ਭੱਜਿਆ, ਨਾ ਮੈਂ ਭੱਜਣ ਵਾਲਿਆਂ ‘ਚੋਂ ਹਾਂ’, ਨਿਊਯਾਰਕ ‘ਚ ਵਿਰੋਧ ਦਾ ਵੀਡੀਓ ਵਾਇਰਲ ਹੋਣ ‘ਤੇ ਬੋਲੇ ਵੜਿੰਗ
ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਾਬਕਾ ਵੀਸੀ ਡਾ: ਰਾਜ ਬਹਾਦਰ ਨੂੰ ਅਚਨਚੇਤ ਚੈਕਿੰਗ ਦੌਰਾਨ ਗੰਦੇ ਗੱਦੇ ‘ਤੇ ਲਿਟਾਇਆ ਸੀ। ਉਨ੍ਹਾਂ ਦੀ ਵਿਜ਼ਿਟ ਦਾ ਵੀਡੀਓ ਵੀ ਵਾਇਰਲ ਹੋਇਆ ਸੀ। ਇਸ ਘਟਨਾ ਤੋਂ ਦੁਖੀ ਹੋ ਕੇ ਡਾਕਟਰ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਯੂਨੀਵਰਸਿਟੀ ਦੇ ਸਥਾਈ ਵੀਸੀ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: