ਵੋਟਿੰਗ ਦੌਰਾਨ ਬੂਥ ਉੱਤੇ ਧਮਕਾਉਣ ਦੇ ਮਾਮਲੇ ਵਿਚ ਪੁਲਿਸ ਦਾ ਵੱਡਾ ਐਕਸ਼ਨ ਆਇਆ ਸਾਹਮਣੇ ਆਇਆ ਹੈ। ਪੁਲਿਸ ਨੇ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਪ ਦੇ ਹਲਕਾ ਇੰਚਾਰਜ ਅਤੇ ਪੰਜਾਬ ਪਨਸਪ ਚੇਅਰਮੈਨ ਬਲਬੀਰ ਸਿੰਘ ਪੰਨੂ ਤੇ ਹੋਈ FIR ਦਰਜ ਕੀਤੀ ਹੈ। ਦੱਸ ਦੇਈਏ ਕਿ ਇਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।
ਇਹ ਐੱਫ.ਆਈ.ਆਰ. ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਹੈ। ਦਲਜੀਤ ਚੀਮਾ ਨੇ ਬਲਬੀਰ ਸਿੰਘ ਪੰਨੂੰ ਵਲੋਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਬੂਥ ਨੰਬਰ 131, ਪਿੰਡ ਕੋਟ ਅਹਿਮਦ ਖਾਂ ਵਿਚ ਜ਼ਬਰਦਸਤੀ ਦਾਖਲ ਹੋ ਕੇ ਚੋਣ ਪ੍ਰਕਿਰਿਆ ਵਿਚ ਰੁਕਾਵਟ ਪਾਉਣ ਸਬੰਧੀ ਸਾਹਮਣੇ ਆਈ ਵੀਡੀਓ ਸਮੇਤ ਗੁਰਦਾਸਪੁਰ ਦੇ ਚੋਣ ਅਬਜ਼ਰਵਰ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਮਾਮਲਾ ਦਰਜ ਕਰਕੇ ਪੰਨੂੰ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾਕਟਰ ਚੀਮਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ਤੇ ਥਾਣਾ ਕਿਲਾ ਲਾਲ ਸਿੰਘ ਵਿਖੇ ਪੋਲਿੰਗ ਏਜੰਟ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੋਲਿੰਗ ਬੂਥ ਤੇ ਵੋਟਿੰਗ ਕੰਮਾਂ ਚ ਵਿਘਨ ਪਾਉਣ ਤਹਿਤ ਪੁਲਿਸ ਨੇ ਮਾਮਲਾ ਦਰਜ ਕਰ ਦਿੱਤਾ ਹੈ। ਪੁਲਿਸ ਵੱਲੋਂ ਦਰਜ ਐਫਆਈਆਰ ਨੰਬਰ 46 ਤਹਿਤ ਚੇਅਰਮੈਨ ਬਲਬੀਰ ਸਿੰਘ ਪੰਨੂ ਵਿਰੁੱਧ ਧਾਰਾ 188,171 ਐਫ, 506 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲਾਪਰਵਾਹੀ! ਜਿਊਂਦੇ ਵਿਅਕਤੀ ਨੂੰ ਰਿਕਾਰਡ ‘ਚ ਐਲਾਨ ਦਿੱਤਾ ਮੁਰਦਾ, ਨਹੀਂ ਪਾ ਸਕਿਆ ਵੋਟ
ਡਾ. ਚੀਮਾ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ ਬਲਬੀਰ ਸਿੰਘ ਪੰਨੂੰ ਚੋਣ ਪ੍ਰਕਿਰਿਆ ਵਿਚ ਰੁਕਾਵਟ ਪਾ ਰਹੇ ਹਨ ਅਤੇ ਬੂਥ ਅੰਦਰ ਦਾਖਲ ਹੋ ਕੇ ਦੂਜੀਆਂ ਪਾਰਟੀਆਂ ਦੇ ਵਰਕਰਾਂ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰਿਆਂ ਨੂੰ ਜੇ ਮੁਢਲੇ ਪੱਧਰ ‘ਤੇ ਹੀ ਗੰਭੀਰਤਾ ਨਾਲ ਰੋਕਿਆ ਨਾ ਗਿਆ ਤਾਂ ਕੋਈ ਵੀ ਵੋਟਰ ਨਿਰਪੱਖਤਾ ਤੇ ਆਪਣੀ ਮਰਜ਼ੀ ਮੁਤਾਬਿਕ ਮਤਦਾਨ ਨਹੀਂ ਕਰ ਸਕੇਗਾ।
ਵੀਡੀਓ ਲਈ ਕਲਿੱਕ ਕਰੋ -: