ਲੁਧਿਆਣਾ ਦੇ ਲਾਡੋਵਾਲ ਨੇੜੇ ਇੱਕ ਨਿੱਜੀ ਬੱਸ ਨੂੰ ਅੱਗ ਲੱਗ ਗਈ। ਬੱਸ ਜਲੰਧਰ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਸੀ। ਅਚਾਨਕ ਡਰਾਈਵਰ ਨੂੰ ਬੱਸ ਦੇ ਇੰਜਣ ‘ਚੋਂ ਸੜਨ ਦੀ ਬਦਬੂ ਆਉਣ ਲੱਗੀ। ਇਸ ਤੋਂ ਬਾਅਦ ਬੱਸ ‘ਚ ਸਵਾਰ ਯਾਤਰੀਆਂ ਨੂੰ ਕਾਹਲੀ ‘ਚ ਬਾਹਰ ਕੱਢਿਆ ਗਿਆ। ਕੁਝ ਸਮੇਂ ਵਿੱਚ ਹੀ ਬੱਸ ਧੂੰ-ਧੂੰ ਕਰਕੇ ਸੜਨ ਲੱਗੀ।
ਬੱਸ ਚਾਲਕ ਮਨਦੀਪ ਸਿੰਘ ਨੇ ਦੱਸਿਆ ਕਿ ਕਿਸੇ ਚੀਜ਼ ਦੇ ਸੜਨ ਦੀ ਬਦਬੂ ਆਉਣ ‘ਤੇ ਉਸ ਨੇ ਬੱਸ ਦਾ ਇੰਜਣ ਚੈੱਕ ਕੀਤਾ। ਇੰਜਣ ‘ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਇਸ ਤੋਂ ਬਾਅਦ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਗਿਆ। ਕੁਝ ਹੀ ਸਮੇਂ ‘ਚ ਹਾਈਵੇ ‘ਤੇ ਬੱਸ ‘ਚ ਅੱਗ ਫੈਲ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਸਿੱਖਾਂ ਲਈ ਮਾਣ ਵਾਲੀ ਗੱਲ, ਅਮਰੀਕਾ ਦੇ ਕਨੈਕਟੀਕਟ ‘ਚ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ
ਥਾਣਾ ਲਾਡੋਵਾਲ ਦੀ ਪੁਲੀਸ ਵੀ ਘਟਨਾ ਵਾਲੀ ਥਾਂ ’ਤੇ ਪੁੱਜ ਗਈ। ਪੁਲਿਸ ਨੇ ਤੁਰੰਤ ਯਾਤਰੀਆਂ ਨੂੰ ਸੁਰੱਖਿਅਤ ਸਥਾਨ ‘ਤੇ ਪਹੁੰਚਾਇਆ। ਫਾਇਰ ਵਿਭਾਗ ਵੱਲੋਂ ਅੱਗ ’ਤੇ ਕਾਬੂ ਪਾਇਆ ਗਿਆ। ਫਿਲਹਾਲ ਪੁਲਿਸ ਕਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਤੋਂ ਹਟਾਉਣ ‘ਚ ਲੱਗੀ ਹੋਈ ਹੈ। ਅੱਗ ਲੱਗਣ ਕਾਰਨ ਕਈ ਥਾਵਾਂ ’ਤੇ ਟਰੈਫਿਕ ਜਾਮ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -: