ਦਿੱਲੀ ਦੇ ਜੀਕੇ ਪਾਰਟ-2 ਇਲਾਕੇ ਵਿਚ ਸਥਿਤ ਇਕ ਨਰਸਿੰਗ ਹੋਮ ਵਿਚ ਭਿਆਨਕ ਅੱਗ ਲੱਗ ਗਈ। ਇਸ ਵਿਚ 2 ਮਹਿਲਾਵਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਵਿਭਾਗ ਮੁਤਾਬਕ 5 ਵਜੇ ਕੇ 14 ਮਿੰਟ ‘ਤੇ ਅੱਗ ਲੱਗਣ ਦੀ ਜਾਣਕਾਰੀ ਮਿਲੀ। ਫਿਲਹਾਲ ਅੱਗ ਨੂੰ ਬੁਝਾ ਦਿੱਤਾ ਗਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਵਿਭਾਗ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚੀਆਂ ਜਿਸ ਦੇ ਬਾਅਦ ਅੱਗ ‘ਤੇ ਬਹੁਤ ਮੁਸ਼ਕਲ ਨਾਲ ਕਾਬੂ ਪਾਇਆ ਗਿਆ। ਪੁਲਿਸ ਤੇ ਫਾਇਰ ਬ੍ਰਿਗੇਡ ਵਿਭਾਗ ਨੇ ਮਿਲ ਕੇ 12 ਲੋਕਾਂ ਨੂੰ ਰੈਸਕਿਊ ਕੀਤਾ ਹੈ।
ਗ੍ਰੇਟਰ ਕੈਲਾਸ਼-2 ਵਿਚ ਸਥਿਤ Antara care for Seniors, E 585A ਵਿਚ ਅੱਗ ਲੱਗਣ ਦੀ ਸੂਚਨਾ ਪੁਲਿਸ ਨੂੰ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਸਟੇਸ਼ਨ ਦੇ ਸਾਰੇ ਮੁਲਾਜ਼ਮ ਮੌਕੇ ‘ਤੇ ਪਹੁੰਚੇ ਤੇ ਹਸਪਤਾਲ ਦੀ ਤੀਜੀ ਮੰਜ਼ਿਲ ‘ਤੇ ਲੱਗੀ ਅੱਗ ਨੂੰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾਣ ਲੱਗੀ। ਮੌਕੇ ‘ਤੇ 5 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ। ਇਕ ਸੀਨੀਅਰ ਸਿਟੀਜ਼ਨ ਨੂੰ ਪੀਸੀਆਰ ਜ਼ਰੀਏ ਮੈਕਸ ਹਸਪਤਾਲ ਭਰਤੀ ਕਰਾਇਆ ਗਿਆ।
ਇਸ ਤੋਂ ਇਲਾਵਾ 12 ਸੀਨੀਅਰ ਨਾਗਰਿਕਾਂ ਨੂੰ ਓਖਲਾ ਸਥਿਤ ਹਸਪਤਾਲ ਦੀ ਦੂਜੀ ਬ੍ਰਾਂਚ ਵਿਚ ਸ਼ਿਫਟ ਕੀਤਾ ਗਿਆ ਸੀ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਅੱਗ ਬੁਝਾਉਣ ਦੇ ਬਾਅਦ ਤੀਜੀ ਮੰਜ਼ਿਲ ‘ਤੇ ਜਦੋਂ ਤਲਾਸ਼ੀ ਲਈ ਗਈ ਤਾਂ ਦੋ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਕ੍ਰਾਈਮ ਟੀਮ ਤੇ ਫੋਰੈਸਿੰਕ ਟੀਮ ਨੂੰ ਘਟਨਾ ਵਾਲੀ ਥਾਂ ‘ਤੇ ਬੁਲਾਇਆ ਗਿਆ ਸੀ। ਮਾਮਲੇ ਵਿਚ ਕਾਨੂੰਨ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਗ੍ਰੇਟਰ ਕੈਲਾਸ਼ ਇਲਾਕੇ ਵਿਚ ਸਥਿਤ ਨਰਸਿੰਗ ਹੋਮ ਵਿਚ ਅੱਜ ਤੜਕੇ ਅੱਗ ਲੱਗੀ ਸੀ। ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਦਸੇ ਵਿਚ ਮਰਨ ਵਾਲੇ ਲੋਕਾਂ ਤੇ ਜ਼ਖਮੀ ਲੋਕਾਂ ਬਾਰੇ ਵੇਰਵਾ ਸਾਹਮਣੇ ਨਹੀਂ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -: