ਪਿੰਡ ਬਹਾਵਲਬਾਸੀ ਵਿੱਚ ਇੱਕ ਮਜ਼ਦੂਰ ਪਰਿਵਾਰ ਦੇ ਘਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਘਰ ਵਿੱਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਪਰਿਵਾਰ ਅਤੇ ਕਿਸਾਨ ਯੂਨੀਅਨ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਜ਼ਦੂਰ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਹੈ।
ਕਿਸਾਨ ਆਗੂ ਨਿਰਮਲ ਸਿੰਘ ਨੇ ਦੱਸਿਆ ਕਿ ਵੀਰ ਸਿੰਘ ਪੁੱਤਰ ਸਵਰਨ ਸਿੰਘ ਮਜ਼ਦੂਰ ਪਰਿਵਾਰ ਹੈ ਅਤੇ ਪਰਿਵਾਰ ਕਣਕ ਵੱਢਣ ਗਿਆ ਹੋਇਆ ਸੀ ਕਿ ਸ਼ੁੱਕਰਵਾਰ ਨੂੰ ਅਚਾਨਕ ਘਰ ਨੂੰ ਅੱਗ ਲੱਗ ਗਈ, ਜਿਸ ਕਾਰਨ ਘਰ ਵਿੱਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ।
ਉਸ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਲੜਕੀ ਦਾ ਵਿਆਹ ਕਰਵਾਇਆ ਸੀ ਅਤੇ ਪੀੜਤ ਪਰਿਵਾਰ ਨੇ ਹੌਲੀ-ਹੌਲੀ ਲੜਕੀ ਦੇ ਦਾਜ ਲਈ ਬਹੁਤ ਸਾਰੀਆਂ ਚੀਜ਼ਾਂ ਤਿਆਰ ਕਰ ਲਈਆਂ ਸਨ ਤਾਂ ਜੋ ਇਹ ਲੜਕੀ ਨੂੰ ਦਿੱਤਾ ਜਾ ਸਕੇ। ਉਸ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਲੜਕੀ ਦਾ ਵਿਆਹ ਕਰਵਾ ਦਿੱਤਾ ਹੈ ਅਤੇ ਹੁਣ ਉਹ ਸਾਮਾਨ ਦੇਣ ਜਾ ਰਹੇ ਸਨ ਕਿ ਅਚਾਨਕ ਘਰ ‘ਚ ਅੱਗ ਲੱਗ ਗਈ, ਜਿਸ ਕਾਰਨ ਘਰ ‘ਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ : ਫਿਰ ਬਦਲਿਆ ਪੰਜਾਬ ‘ਚ ਸਕੂਲਾਂ ਦਾ ਸਮਾਂ, ਜਾਣੋ ਕੀ 1 ਨਵੰਬਰ ਤੋਂ ਕੀ ਹੋਵੇਗੀ ਨਵੀਂ Timing
ਜਦੋਂ ਪੀੜਤ ਪਰਿਵਾਰ ਘਰ ਆਇਆ ਤਾਂ ਉਨ੍ਹਾਂ ਨੂੰ ਅੱਗ ਦਾ ਪਤਾ ਲੱਗਾ ਪਰ ਉਦੋਂ ਤੱਕ ਸਭ ਕੁਝ ਸੁਆਹ ਹੋ ਚੁੱਕਾ ਸੀ। ਕਿਸਾਨ ਆਗੂ ਨਿਰਮਲ ਸਿੰਘ ਨੇ ਬੱਲੂਆਣਾ ਦੇ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ -: