ਲੁਧਿਆਣਾ ਵਿਚ ਬਹੁਤ ਹੀ ਮੰਦਭਾਗਾ ਹਾਦਸਾ ਵਾਪਰਿਆ ਹੈ ਜਿਥੇ ਸਾਈਕਲ ਪਾਰਟਸ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗ ਗਈ ਤੇ ਇਸ ਹਾਦਸੇ ਵਿਚ 2 ਮੁੰਡਿਆਂ ਦੀ ਜਾਨ ਚਲੀ ਗਈ ਜਦੋਂ ਕਿ 3 ਜ਼ਖਮੀ ਹੋ ਗਏ। ਅੱਗ ਇੰਨੀ ਭਿਆਨਕ ਸੀ ਕਿ ਮਜ਼ਦੂਰਾਂ ਨੂੰ ਬਚਣ ਦਾ ਮੌਕਾ ਤੱਕ ਨਹੀਂ ਮਿਲਿਆ।
ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਅੱਗ ਬੁਝਾਉਣ ਵਿਚ ਬਹੁਤ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : IPL 2025 ਦਾ ਸ਼ੈਡਿਊਲ ਜਾਰੀ, 65 ਦਿਨਾਂ ‘ਚ ਹੋਣਗੇ 74 ਮੁਕਾਬਲੇ, 22 ਮਾਰਚ ਨੂੰ ਹੋਵੇਗਾ ਪਹਿਲਾ ਮੈਚ
ਫੈਕਟਰੀ ਵਿਚ ਸਾਈਕਲ ਦੇ ਕਵਰ ਤੇ ਹੋਰ ਪਾਰਟਸ ਬਣਾਏ ਜਾਂਦੇ ਸਨ। ਥਾਣਾ ਡਵੀਜ਼ਨ ਨੰਬਰ-6 ਦੀ SHO ਕੁਲਵੰਤ ਕੌਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਨਾ ਹੀ ਮ੍ਰਿਤਕਾਂ ਦੀ ਪਛਾਣ ਹੋਈ ਹੈ। ਮ੍ਰਿਤਕ ਦੋਵੇਂ ਮਜ਼ਦੂਰ ਪ੍ਰਵਾਸੀ ਸਨ। ਪੂਰੇ ਮਾਮਲੇ ਦੀ ਜਾਂਚ ਦੇ ਬਾਅਦ ਮਾਲਕ ‘ਤੇ ਕਾਰਵਾਈ ਕਰਕੇ ਉਸ ਨੂੰ ਕਾਬੂ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
