ਤਾਮਿਲਨਾਡੂ ਦੇ ਕਾਂਚੀਪੁਰਮ ਵਿੱਚ ਇੱਕ ਪਟਾਕਾ ਨਿਰਮਾਣ ਫੈਕਟਰੀ ਵਿੱਚ ਅੱਗ ਲੱਗਣ ਕਾਰਨ 8 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ 17 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
ਜਾਣਕਾਰੀ ਅਨੁਸਾਰ ਨਰੇਂਦਰਨ ਫਾਇਰ ਵਰਕਸ ਵਜੋਂ ਜਾਣਿਆ ਜਾਂਦਾ ਇੱਕ ਪਟਾਕਾ ਨਿਰਮਾਣ ਪਲਾਂਟ ਓਰੀਕਾ ਕਾਂਚੀਪੁਰਮ ਦੇ ਕੋਲ ਕੁਰੂਵੀਮਲਾਈ ਵਾਲਾਲਾਥੋਤਮ ਖੇਤਰ ਵਿੱਚ 20 ਸਾਲਾਂ ਤੋਂ ਵੱਧ ਸਮੇਂ ਤੋਂ ਹੈ। ਪਟਾਕਾ ਫੈਕਟਰੀ ਵਿੱਚ ਵੱਖ-ਵੱਖ ਤਰ੍ਹਾਂ ਦੇ ਪਟਾਕੇ ਤਿਆਰ ਕੀਤੇ ਜਾਂਦੇ ਹਨ। ਅੱਜ ਵੀ ਇਸ ਗੋਦਾਮ ਵਿੱਚ ਰੋਜ਼ਾਨਾ ਦੀ ਤਰ੍ਹਾਂ 30 ਤੋਂ ਵੱਧ ਲੋਕ ਕੰਮ ਕਰ ਰਹੇ ਸਨ। ਇਸੇ ਦੌਰਾਨ ਪਟਾਕਿਆਂ ਦੇ ਇਸ ਗੋਦਾਮ ਵਿੱਚ ਅਚਾਨਕ ਜ਼ੋਰਦਾਰ ਧਮਾਕਾ ਹੋਇਆ। ਇਸ ਤੋਂ ਬਾਅਦ ਕਾਂਚੀਪੁਰਮ ਫਾਇਰ ਡਿਪਾਰਟਮੈਂਟ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਸੂਚਨਾ ਮਿਲਣ ‘ਤੇ ਮੌਕੇ ‘ਤੇ ਫਾਇਰ ਡਿਪਾਰਟਮੈਂਟ ਪਹੁੰਚ ਗਈ ਪਰ ਉਦੋਂ ਤੱਕ ਅੱਗ ਲੱਗਣ ਕਾਰਨ 2 ਔਰਤਾਂ ਸਮੇਤ 4 ਲੋਕਾਂ ਦੀ ਮੌਤ ਹੋ ਚੁੱਕੀ ਸੀ। ਹੁਣ ਤੱਕ 10 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਕਾਂਚੀਪੁਰਮ ਦੇ ਜ਼ਿਲ੍ਹਾ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਧਮਾਕੇ ‘ਚ ਹੁਣ ਤੱਕ 2 ਔਰਤਾਂ ਸਮੇਤ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਚਾਅ ਕਾਰਜ ਜਾਰੀ ਹੈ।
ਇਹ ਵੀ ਪੜ੍ਹੋ : ਕਰੋਨਾ ਨੂੰ ਲੈ ਕੇ PM ਮੋਦੀ ਦੀ ਮੀਟਿੰਗ ਸ਼ੁਰੂ, ਦੇਸ਼ ‘ਚ 24 ਘੰਟਿਆਂ ‘ਚ ਮਿਲੇ 1134 ਨਵੇਂ ਕੇਸ
DGP ਆਭਾਸ ਕੁਮਾਰ ਦੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਮਾਕਾ ਇਨ੍ਹਾਂ ਭਿਆਨਕ ਸੀ ਕਿ ਪੂਰੀ ਫੈਕਟਰੀ ਢਹਿ ਗਈ ਹੈ। ਮਗਰਾਲ ਪੁਲਿਸ ਨੇ ਧਮਾਕੇ ਦੇ ਹਾਦਸੇ ਦੇ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ ਅਤੇ ਧਮਾਕੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਤਾਮਿਲਨਾਡੂ ਵਿਚ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਅੱਗ ਲੱਗਣ ਕਾਰਨ ਮੌਤ ਦੀ ਇਹ ਇੱਕ ਹਫਤੇ ਵਿਚ ਦੂਜੀ ਘਟਨਾ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: