ਪੰਜਾਬ ਦੇ ਅੰਮ੍ਰਿਤਸਰ ‘ਚ ਪੰਜਾਬ ਨੈਸ਼ਨਲ ਬੈਂਕ ‘ਚ ਅਚਾਨਕ ਅੱਗ ਲੱਗ ਗਈ। ਧੂੰਆਂ ਉੱਠਦਾ ਦੇਖ ਕੇ ਸੁਰੱਖਿਆ ਕਰਮਚਾਰੀਆਂ ਵੱਲੋਂ ਇਸ ਦੀ ਸੂਚਨਾ ਬੈਂਕ ਕਰਮਚਾਰੀਆਂ ਨੂੰ ਦਿੱਤੀ ਗਈ। ਸਹੀ ਸਮੇਂ ‘ਤੇ ਸੂਚਨਾ ਮਿਲਣ ਕਾਰਨ ਅੱਗ ਲੱਗਣ ਕਾਰਨ ਜ਼ਿਆਦਾ ਨੁਕਸਾਨ ਨਹੀਂ ਹੋਇਆ ਅਤੇ ਅੱਗ ‘ਤੇ ਵੀ ਜਲਦੀ ਹੀ ਕਾਬੂ ਪਾ ਲਿਆ ਗਿਆ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੈ।
ਸੂਚਨਾ ਮੁਤਾਬਕ ਘਟਨਾ ਪੰਜਾਬ ਨੈਸ਼ਨਲ ਬੈਂਕ ਦੀ ਰਣਜੀਤ ਐਵੇਨਿਊ ਸ਼ਾਖਾ ਵਿੱਚ ਵਾਪਰੀ ਹੈ। ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸੁਰੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਵੇਰੇ ਬੈਂਕ ਵਿੱਚੋਂ ਧੂੰਆਂ ਨਿਕਲਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ 15 ਮਿੰਟਾਂ ਵਿੱਚ ਮੌਕੇ ‘ਤੇ ਪਹੁੰਚ ਗਈ ਅਤੇ ਅੱਧੇ ਘੰਟੇ ‘ਚ ਅੱਗ ‘ਤੇ ਕਾਬੂ ਪਾ ਲਿਆ।
ਇਹ ਵੀ ਪੜ੍ਹੋ : ਵਿਧਾਨ ਸਭਾ ‘ਚ CM ਮਾਨ ਤੇ ਬਾਜਵਾ ਵਿਚਾਲੇ ਬਹਿਸ, ਮਾਨ ਨੇ ਕਿਹਾ- ਪੰਜਾਬ ਦਾ ਇੱਕ ਵੀ ਪੈਸਾ ਖਾਣ ਵਾਲੇ ਤੋਂ ਪੂਰਾ ਹਿਸਾਬ ਲਿਆ ਜਾਏਗਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਮਾਰਤ ਦੇ ਮਾਲਕ ਨੇ ਦੱਸਿਆ ਕਿ ਅੱਗ ਬੈਂਕ ਦੇ ਇੱਕ ਪਾਸੇ ਹੀ ਫੈਲ ਗਈ। ਸਮੇਂ ਸਿਰ ਇਸ ਘਟਨਾ ਦਾ ਪਤਾ ਲੱਗਣ ਕਾਰਨ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਜੋ ਕਿ ਪਿਛਲੇ ਪਾਸੇ ਲੱਗੇ ਹੋਏ AC ਤੋਂ ਸ਼ੁਰੂ ਹੋਇਆ ਸੀ। ਫਾਇਰ ਬ੍ਰਿਗੇਡ ਵੱਲੋਂ ਸਮੇਂ ਸਿਰ ਅੱਗ ’ਤੇ ਕਾਬੂ ਪਾਉਣ ਕਾਰਨ ਜਾਨੀ ਨੁਕਸਾਨ ਨਹੀਂ ਹੋਇਆ ਪਰ ਮਾਲੀ ਨੁਕਸਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਅੱਗ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: