ਤਰਨਤਾਰਨ ਵਿਚ ਭਾਜਪਾ ਆਗੂ ਦੇ ਘਰ ਦੇ ਬਾਹਰ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਖਾਦੁਰ ਵਿਧਾਨ ਸਭਾ ਖੇਤਰ ਦੇ ਪਿੰਡ ਭੋਈਆਂ ਵਿਚ ਭਾਰਤੀ ਜਨਤਾ ਪਾਰਟੀ ਕੋਰ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਭੈਲ ਦੇ ਘਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਹਨ। ਕਈ ਗੋਲੀਆਂ ਆਗੂ ਦੇ ਘਰ ਦੇ ਗੇਟ ’ਤੇ ਲੱਗੀਆਂ ਹਨ। ਗਨੀਮਤ ਰਹੀ ਕਿ ਘਟਨਾ ਵਿਚ ਕੋਈ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ। ਪੁਲਿਸ ਆਸ-ਪਾਸ ਦੇ ਇਲਾਕੇ ਨੂ ਸੀਸੀਟੀਵੀ ਕੈਮਰੇ ਨਾਲ ਖੰਗਾਲ ਰਹੀ ਹੈ।
ਭਾਜਪਾ ਆਗੂ ਕੁਲਵੰਤ ਸਿੰਘ ਭੈਲ ਨੇ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਜਿਹਾ ਹੋਇਆ ਹੈ, ਇਸ ਤੋਂ ਪਹਿਲਾਂ ਵੀ ਉਸ ‘ਤੇ ਹਮਲੇ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਲਗਭਗ 12 ਵਜੇ ਉਨ੍ਹਾਂ ਦੇ ਘਰ ਦੀ ਬਿਜਲੀ ਬੰਦ ਕਰ ਦਿੱਤੀ ਗਈ ਤੇ ਇਸ ਤੋਂ ਬਾਅਦ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : CM ਮਾਨ ਨੇ 20 ਨਵੰਬਰ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਏ ਜਾਣਗੇ ਅਹਿਮ ਫੈਸਲੇ
ਦੂਜੇ ਪਾਸੇ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਡੀਐੱਸਪੀ ਗੋਇੰਦਵਾਲ ਸਾਹਿਬ, ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਅਤੇ ਚੌਕੀ ਫਤਿਆਬਾਦ ਦੇ ਇੰਚਾਰਜ ਪੁਲਿਸ ਪਾਰਟੀ ਸਮੇਤ ਕੁਲਵੰਤ ਸਿੰਘ ਭੈਲ ਦੇ ਘਰ ਪੁੱਜੇ। ਪੁਲਿਸ ਵਲੋਂ ਸੀਸੀਟੀ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ ਅਤੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।