ਪੰਜਾਬ ਵਿਚ ‘ਆਪ’ ਦੇ ਬਲਾਕ ਪ੍ਰਧਾਨ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਮੁਕਤਸਰ ਦੇ ਪਿੰਡ ਨੂਰਪੁਰ ਕਿਰਪਾਲਕੇ ’ਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕ੍ਰਿਪਾਲ ਸਿੰਘ ’ਤੇ ਕੁਝ ਅਣਪਛਾਤਿਆਂ ਵੱਲੋਂ ਹਮਲਾ ਕੀਤਾ ਗਿਆ। ਮੁਲਜ਼ਮਾਂ ਨੇ ਘਰ ਵਿਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ।
ਗਨੀਮਤ ਰਹੀ ਕਿ ਬਲਾਕ ਪ੍ਰਧਾਨ ਨੂੰ ਗੋਲੀ ਨਹੀਂ ਲੱਗੀ ਪਰ ਹਮਲੇ ਦੌਰਾਨ ਉਹ ਜ਼ਖਮੀ ਹੋ ਗਿਆ ਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਟਨਾ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਹਮਲਾਵਰ ਘਟਨਾ ਤੋਂ ਫਰਾਰ ਹੋ ਗਏ।
ਵੀਡੀਓ ਲਈ ਕਲਿੱਕ ਕਰੋ : –