ਅਮਰੀਕਾ ਦੇ ਨਿਊਜਰਸੀ ‘ਚ ਇਕ ਨੌਜਵਾਨ ਨੇ ਪੰਜਾਬ ਦੇ ਜਲੰਧਰ ਦੀਆਂ ਦੋ ਭੈਣਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ। ਦੋਵੇਂ ਚਚੇਰੀਆਂ ਭੈਣਆਂ ਸਨ।
ਦੋਸ਼ੀ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ। ਗੋਲੀਬਾਰੀ ‘ਚ ਮਰਨ ਵਾਲੇ ਵਿਅਕਤੀ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਇਸ ਘਟਨਾ ਵਿੱਚ ਜਸਵੀਰ ਕੌਰ ਦੀ 20 ਸਾਲਾ ਭੈਣ ਜ਼ਖ਼ਮੀ ਹੋ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਅਮਰੀਕਾ ‘ਚ ਇਲਾਜ ਚੱਲ ਰਿਹਾ ਹੈ।
ਪੁਲਿਸ ਨੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੌਰਵ ਗਿੱਲ ਨੂੰ ਬੁੱਧਵਾਰ ਸਵੇਰੇ ਔਰਤਾਂ ਨੂੰ ਗੋਲੀ ਮਾਰਨ ਤੋਂ ਕੁਝ ਘੰਟੇ ਬਾਅਦ ਹੀ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਸੀ। ਮਿਲੀ ਜਾਣਕਾਰੀ ਮੁਤਾਬਕ ਜਸਵੀਰ ਕੌਰ ਵਿਆਹੀ ਹੋਈ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ।
ਮਿਲੀ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਦੋਵੇਂ ਜ਼ਖਮੀ ਭੈਣਾਂ ਨੂੰ ਤੁਰੰਤ ਨੇਵਾਰਕ ਦੇ ਹਸਪਤਾਲ ਲਿਜਾਇਆ ਗਿਆ। ਇਕ ਅਮਰੀਕੀ ਵੈੱਬਸਾਈਟ ਨਾਲ ਗੱਲ ਕਰਦੇ ਹੋਏ ਗੁਆਂਢੀ ਜੋਸ਼ ਲੈਨੋਫ ਨੇ ਕਿਹਾ- ਉਹ ਡਰਾਈਵਵੇਅ ‘ਤੇ ਹੀ ਪਈਆਂ ਹੋਈਆਂ ਸਨ। ਉਹ ਅਸਲ ਵਿੱਚ ਹਿੱਲ ਨਹੀਂ ਰਹੀਆਂ ਸਨ।
ਇਹ ਵੀ ਪੜ੍ਹੋ : ਭਲਕੇ ਮੰਤਰੀ ਗਗਨ ਮਾਨ ਦਾ ਵਿਆਹ, ਮਹਿੰਦੀ ਦੀਆਂ ਰਸਮਾਂ ਹੋਈਆਂ, ਅੱਜ ਕੱਢੀ ਜਾਏਗੀ ਜਾਗੋ
ਫੜੇ ਗਏ ਦੋਸ਼ੀ ਗੌਰਵ ਅਤੇ 20 ਸਾਲਾ ਲੜਕੀ ਜਲੰਧਰ ਵਿੱਚ ਇਕੱਠੇ ਟੋਫਲ ਕਰਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ ‘ਚ ਸਨ, ਇਸ ਲਈ ਗੌਰਵ ਨੇ ਮੌਕਾ ਪਾ ਕੇ ਬੁੱਧਵਾਰ ਨੂੰ ਉਕਤ ਲੜਕੀ ‘ਤੇ ਗੋਲੀਆਂ ਚਲਾ ਦਿੱਤੀਆਂ।
ਜਾਣਕਾਰੀ ਮੁਤਾਬਕ ਹਮਲੇ ਤੋਂ ਬਾਅਦ ਦੋਸ਼ੀ ਨੂੰ ਪੁਲਿਸ ਨੇ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਸੀ, ਜਿਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਸੀਸੀਟੀਵੀ ਵਿੱਚ ਅਮਰੀਕਾ ਪੁਲਿਸ ਦੋਸ਼ੀ ਨੂੰ ਹਿਰਾਸਤ ਵਿੱਚ ਲੈਂਦੀ ਨਜ਼ਰ ਆ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਤਲ ਦਾ ਹਥਿਆਰ ਵੀ ਬਰਾਮਦ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: