ਜਲੰਧਰ ਦੇ ਵਡਾਲਾ ਚੌਕ ਨੇੜੇ ਐਤਵਾਰ ਨੂੰ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਗੋਲੀ ਲੱਗਣ ਨਾਲ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਥਾਣਾ ਭਾਰਗਵ ਕੈਂਪ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਸੀ। ਮਿਲੀ ਜਾਣਕਾਰੀ ਮੁਤਾਬਕ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਨੌਜਵਾਨ ਅਤੇ ਹਮਲਾਵਰ ਇੱਕੋ ਬੱਸ ਤੋਂ ਉਤਰੇ ਸਨ। ਹਮਲਾਵਰ ਵਡਾਲਾ ਚੌਕ ਨੇੜੇ ਗੋਲੀ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
ਮਿਲੀ ਜਾਣਕਾਰੀ ਮੁਤਾਬਕ ਘਟਨਾ ਦੇ ਸਮੇਂ ਦੋਸ਼ੀ ਹਮਲਾਵਰ ਵੀ ਉਸੇ ਬੱਸ ਵਿੱਚ ਸਫ਼ਰ ਕਰ ਰਿਹਾ ਸੀ, ਜਿਸ ਵਿੱਚੋਂ ਨੌਜਵਾਨ ਹੇਠਾਂ ਉਤਰਿਆ ਸੀ। ਜ਼ਖਮੀ ਨੌਜਵਾਨ ਬੱਸ ਤੋਂ ਉਤਰ ਕੇ ਵਡਾਲਾ ਚੌਕ ਵੱਲ ਜਾ ਰਿਹਾ ਸੀ ਕਿ ਪਿੱਛੇ ਤੋਂ ਆਏ ਹਮਲਾਵਰ ਨੇ ਗੋਲੀਆਂ ਚਲਾ ਦਿੱਤੀਆਂ।
ਨੌਜਵਾਨ ਦੇ ਲੱਕ ਨੇੜੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਕ ‘ਚੋਂ ਲੰਘ ਗਈ। ਫਿਲਹਾਲ ਉਹ ਕੋਈ ਬਿਆਨ ਦੇਣ ਦੀ ਸਥਿਤੀ ਵਿੱਚ ਨਹੀਂ ਸਨ, ਜਿਸ ਕਾਰਨ ਪੁਲੀਸ ਉਸ ਦੇ ਬਿਆਨ ਦਰਜ ਨਹੀਂ ਕਰ ਸਕੀ। ਨਾ ਹੀ ਜ਼ਖਮੀ ਨੌਜਵਾਨ ਦੀ ਪਛਾਣ ਹੋ ਸਕੀ ਹੈ। ਥਾਣਾ ਭਾਰਗਵ ਕੈਂਪ ਦੀ ਪੁਲਿਸ ਵੱਲੋਂ ਜਲਦ ਹੀ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੁਣ ਦਿੱਲੀ ਦੇ 2 ਹਸਪਤਾਲਾਂ ਨੂੰ ਮਿਲੀ ਬੰ/ਬ ਨਾਲ ਉਡਾਉਣ ਧਮਕੀ! ਆਇਆ ਈ-ਮੇਲ
ਸਾਰੀ ਘਟਨਾ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ। ਜਿਸ ‘ਚ ਦੋਸ਼ੀ ਪੀੜਤਾ ਨੂੰ ਗੋਲੀ ਮਾਰਦਾ ਨਜ਼ਰ ਆ ਰਿਹਾ ਹੈ। ਰਾਹਗੀਰਾਂ ਮੁਤਾਬਕ ਉਕਤ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਸੀ।
ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ। ਕ੍ਰਾਈਮ ਸੀਨ ‘ਤੇ ਕਾਫੀ ਖੂਨ ਖਿਲਰਿਆ ਹੋਇਆ ਸੀ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ’ਤੇ ਦੋਸ਼ੀਆਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: