ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਪੁਲਿਸ ਨੇ ਦੱਸਿਆ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅੱਜ ਸਵੇਰੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਅੱਜ ਸਵੇਰੇ 5 ਵਜੇ ਮੋਟਰਸਾਈਕਲ ‘ਤੇ ਸਵਾਰ ਅਣਪਛਾਤੇ ਵਿਅਕਤੀ ਨੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਘਰ ਦੇ ਬਾਹਰ ਹਵਾ ‘ਚ ਕਈ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਵੇਲੇ ਸਲਮਾਨ ਖਾਨ ਘਰ ਵਿਚ ਹੀ ਮੌਜੂਦ ਸੀ।
ਮੁੰਬਈ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀ ਦਾ ਪਤਾ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਸਲਮਾਨ ਖਾਨ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਦੇ ਮੱਦੇਨਜ਼ਰ ਉਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ। ਕੁਝ ਮਹੀਨੇ ਪਹਿਲਾਂ ਉਸ ਦੇ ਪਿਤਾ ਨੂੰ ਸੈਰ ਦੌਰਾਨ ਪਰਚੀ ਮਿਲੀ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਸਲਮਾਨ ਨੂੰ ਮਾਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਮੁੰਬਈ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਸੀ।
ਰਿਪੋਰਟ ਮੁਤਾਬਕ ਦੋ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਮੌਜੂਦ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਫੋਰੈਂਸਿਕ ਟੀਮ ਜਾਂਚ ਕਰਦੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ : ਫੈਨ ਦਾ ਜਨੂੰਨ! ਧੋਨੀ ਦੀ ਇੱਕ ਝਲਕ ਲਈ ਖਰਚ ਦਿੱਤੇ 64,000 ਰੁ., ਨਹੀਂ ਭਰੀ ਧੀ ਦੀ ਫੀਸ
ਪਿਛਲੇ ਸਾਲ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਕਿਹਾ ਸੀ ਕਿ ਸਲਮਾਨ ਖਾਨ ਉਨ੍ਹਾਂ 10 ਮੁੱਖ ਟਾਰਗੈਟਸ ਦੀ ਲਿਸਟ ‘ਚ ਟੌਪ ‘ਤੇ ਹੈ ਜਿਨ੍ਹਾਂ ਨੂੰ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਖ਼ਤਮ ਕਰਨ ਦੀ ਯੋਜਨਾ ਬਣਾਈ ਸੀ। ਅਦਾਕਾਰ ‘ਤੇ ਦੋਸ਼ ਹੈ ਕਿ ਉਸ ਨੇ 1998 ਕਾਲੇ ਹਿਰਨ ਦਾ ਸ਼ਿਕਾਰਕੀਤਾਸੀ, ਜਿਸ ਕਰਕੇ ਬਿਸ਼ਨੋਈ ਸਮਾਜ ਨਾਰਾਜ਼ ਸੀ।
ਵੀਡੀਓ ਲਈ ਕਲਿੱਕ ਕਰੋ -: