ਪੰਜਾਬ ਦੇ ਫਿਰੋਜ਼ਪੁਰ ਪੁਲਿਸ ਵੱਲੋਂ ਅੱਜ ਵੱਖ-ਵੱਖ ਹਿੱਸਿਆਂ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਸਰਚ ਆਪ੍ਰੇਸ਼ਨ SSP ਕੰਵਰਜੀਤ ਕੌਰ ਦੀ ਅਗਵਾਈ ਵਿੱਚ ਕੀਤਾ ਗਿਆ। ਇਹ ਸਰਚ ਅਭਿਆਨ ਸਵੇਰੇ ‘ਤੋਂ ਹੀ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਸਰਚ ਅਭਿਆਨ ਵਿਚ ਕਈ ਗੱਡੀਆਂ ਸਮੇਤ ਪੁਲਿਸ ਨੇ ਕਤਲ ਦੀ ਕੋਸ਼ਿਸ਼ ਕਰਨ ਵਾਲੇ ਅਤੇ NDPS ਐਕਟ ਦੇ ਮਾਮਲੇ ‘ਚ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਵੱਲੋਂ ਸਵੇਰ ‘ਤੋਂ ਸ਼ੁਰੂ ਕੀਤੇ ਗਏ ਇਸ ਸਰਚ ਅਭਿਆਨ ਦੌਰਾਨ NDPS ਵੱਲੋਂ ਮੁਲਜ਼ਮ ਹਰਜਿੰਦਰ ਸਿੰਘ ਉਰਫ਼ ਰਾਜਾ ਪੁੱਤਰ ਨੱਥਾ ਸਿੰਘ ਵਾਸੀ ਢੀਂਗਰਾ IC ਫੈਕਟਰੀ ਤਲਵੰਡੀ ਭਾਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮੇਜਰ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਸ਼ਹਿਜ਼ਾਦੀ ਥਾਣਾ ਘੱਲ ਖੁਰਦ ਨੂੰ ਕਾਬੂ ਕੀਤਾ ਗਿਆ। ਇਹ ਸਾਰੇ ਮੁਲਜ਼ਮ ਥਾਣਾ ਘੱਲ ਖੁਰਦ ਵਿਖੇ IPC ਦੀ ਧਾਰਾ 307, 353, 225, 34 ਤਹਿਤ ਲੋੜੀਂਦੇ ਸਨ।
ਇਹ ਵੀ ਪੜ੍ਹੋ : ਪੰਜਾਬ ਮਾਲ ਵਿਭਾਗ ਦੀ ਆਮਦਨ ‘ਚ ਰਿਕਾਰਡ ਵਾਧਾ, ਫਰਵਰੀ ਮਹੀਨੇ ‘ਚ ਹੀ ਹੋਈ 339 ਕਰੋੜ ਦੀ ਕਮਾਈ
ਦੱਸਿਆ ਜਾ ਰਿਹਾ ਹੈ ਇਸ ਤਲਾਸ਼ੀ ਮੁਹਿੰਮ ਦੌਰਾਨ ਬਿਨਾਂ ਨੰਬਰ ਪਲੇਟ ਜਾਂ ਬਿਨਾਂ ਦਸਤਾਵੇਜ਼ਾਂ ਦੇ ਕੁੱਲ 19 ਸ਼ੱਕੀ ਮੋਟਰਸਾਈਕਲ ਜ਼ਬਤ ਕੀਤੇ ਗਏ। ਪੁਲਿਸ ਵੱਲੋਂ ਇੰਨ੍ਹਾਂ ਵਾਹਨਾਂ ਦੀ ਕਾਫੀ ਸਮੇਂ ‘ਤੋਂ ਪੜਤਾਲ ਕੀਤੀ ਜਾ ਰਹੀ ਹੈ। ਸੂਚਨਾ ਅਨੁਸਾਰ ਉਨ੍ਹਾਂ ਨੂੰ ਤਸਦੀਕ ਤੋਂ ਬਾਅਦ ਛੱਡ ਦਿੱਤਾ ਜਾਵੇਗਾ। ਫ਼ਿਲਹਾਲ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: