ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ 29 ਉਮੀਦਵਾਰਾਂ ਦੇ ਨਾਂ ਹਨ। ਨਵੀਂ ਦਿੱਲੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ਪਰਵੇਸ਼ ਵਰਮਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਕਰੋਲ ਬਾਗ ਤੋਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਨੂੰ ਟਿਕਟ ਦਿੱਤੀ ਗਈ ਹੈ। ਰਾਜੌਰੀ ਗਾਰਡਨ ਤੋਂ ਮਨਜਿੰਦਰ ਸਿੰਘ ਸਿਰਸਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਜਦੋਂਕਿ ਸਾਬਕਾ ਸੰਸਦ ਮੈਂਬਰ ਰਮੇਸ਼ ਬਿਧੂੜੀ ਕਾਲਕਾਜੀ ਤੋਂ ਚੋਣ ਲੜਨਗੇ। ਰਵੀ ਨੇਗੀ ਨੂੰ ਪਟਪੜਗੰਜ ਤੋਂ ਟਿਕਟ ਮਿਲੀ ਹੈ। ਇਸ ਤੋਂ ਇਲਾਵਾ ‘ਆਪ’ ਤੋਂ ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੂੰ ਬਿਜਵਾਸਨ ਤੋਂ ਉਮੀਦਵਾਰ ਬਣਾਇਆ ਗਿਆ ਹੈ। ਅਰਵਿੰਦਰ ਸਿੰਘ ਲਵਲੀ ਨੂੰ ਗਾਂਧੀਨਗਰ ਤੋਂ ਟਿਕਟ ਦਿੱਤੀ ਗਈ ਹੈ। ਇਸ ਸੂਚੀ ਵਿੱਚ ਚਾਰ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਬਾਕੀ ਦੇ ਤਿੰਨ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਰੁਕੀਆਂ ਹੋਈਆਂ ਹਨ, ਜਿਨ੍ਹਾਂ ਹਲਕਿਆਂ ਦਾ ਐਲਾਨ ਅਜੇ ਨਹੀਂ ਹੋਇਆ ਹੈ।
4 ਮੌਜੂਦਾ ਵਿਧਾਇਕਾਂ ਨੂੰ ਟਿਕਟਾਂ
ਰੋਹਿਣੀ ਤੋਂ ਵਿਜੇਂਦਰ ਗੁਪਤਾ
ਵਿਸ਼ਵਾਸਨਗਰ ਤੋਂ ਓਮ ਪ੍ਰਕਾਸ਼ ਸ਼ਰਮਾ
ਘੋਂਡਾ ਤੋਂ ਅਜੈ ਮਹਾਵਰ
ਰੋਹਤਾਸਨਗਰ ਤੋਂ ਜਿਤੇਂਦਰ ਮਹਾਜਨ
29 ਉਮੀਦਵਾਰਾਂ ਦੀ ਇਸ ਪਹਿਲੀ ਸੂਚੀ ਵਿੱਚ ਦੋ ਔਰਤਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਰੇਖਾ ਗੁਪਤਾ ਨੂੰ ਸ਼ਾਲੀਮਾਰ ਬਾਗ ਅਤੇ ਕੁਮਾਰੀ ਰਿੰਕੂ ਨੂੰ ਸੀਮਾਪੁਰੀ ਰਿਜ਼ਰਵ ਸੀਟ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜ ਅਨੁਸੂਚਿਤ ਜਾਤੀਆਂ ਦੀਆਂ ਰਾਖਵੀਆਂ ਸੀਟਾਂ ‘ਤੇ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਭਾਜਪਾ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਚਾਰ ਆਗੂਆਂ ਨੂੰ ਵੀ ਟਿਕਟਾਂ ਦਿੱਤੀਆਂ ਹਨ। ਮੰਗੋਲਪੁਰੀ ਤੋਂ ਰਾਜਕੁਮਾਰ ਚੌਹਾਨ, ਪਟੇਲ ਨਗਰ ਤੋਂ ਰਾਜਕੁਮਾਰ ਆਨੰਦ, ਬ੍ਰਿਜਬਾਸਨ ਤੋਂ ਕੈਲਾਸ਼ ਗਹਿਲੋਤ ਅਤੇ ਗਾਂਧੀ ਨਗਰ ਤੋਂ ਅਰਵਿੰਦਰ ਸਿੰਘ ਲਵਲੀ ਨੂੰ ਟਿਕਟ ਦਿੱਤੀ ਗਈ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਦਾ ਅਜੇ ਐਲਾਨ ਨਹੀਂ ਹੋਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਅਗਲੇ 3-4 ਦਿਨਾਂ ‘ਚ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਕਾਂਗਰਸ ਨੇ ਵੀ ਕੁਝ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ :ਮ/ਰਿ.ਆ ਬੰਦਾ ਹੋਇਆ ਜਿੰ/ਦਾ, ਐਂਬੂਲੈਂਸ ਦੇ ਇੱਕ ਝ.ਟਕੇ ਨੇ ਵਾਪਸ ਲਿਆਉਂਦੇ ਸਾਹ!
ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦਿੱਲੀ ਦੀ ਸੱਤਾ ‘ਤੇ ਕਾਬਜ਼ ਹੋਣ ਲਈ ਲੜ ਰਹੀਆਂ ਹਨ। ਜਿੱਥੇ ‘ਆਪ’ ਲਗਾਤਾਰ ਚੌਥੀ ਵਾਰ ਸੱਤਾ ‘ਤੇ ਕਾਬਜ਼ ਹੋਣਾ ਚਾਹੁੰਦੀ ਹੈ, ਉਥੇ ਹੀ ਕਾਂਗਰਸ ਦਾ ਸਾਰਾ ਧਿਆਨ ਦਿੱਲੀ ‘ਚ ਆਪਣਾ ਗੁਆਚਿਆ ਸਿਆਸੀ ਆਧਾਰ ਮੁੜ ਹਾਸਲ ਕਰਨ ‘ਤੇ ਹੈ। ਇਸ ਦੇ ਨਾਲ ਹੀ ਭਾਜਪਾ ਵੀ ਪਿਛਲੇ 27 ਸਾਲਾਂ ਦੀ ਉਡੀਕ ਨੂੰ ਖਤਮ ਕਰਨਾ ਚਾਹੁੰਦੀ ਹੈ। ਪਿਛਲੀਆਂ ਦੋ ਵਾਰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਇੱਕ ਵੀ ਸੀਟ ਨਹੀਂ ਜਿੱਤ ਸਕੀ।
ਵੀਡੀਓ ਲਈ ਕਲਿੱਕ ਕਰੋ -: