ਦੂਜੇ ਪਾਸੇ ਹਿਮਾਚਲ ਦੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਠੰਡ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। 21 ਜਨਵਰੀ ਤੱਕ ਬਿਲਾਸਪੁਰ, ਊਨਾ, ਕਾਂਗੜਾ (ਨੂਰਪੁਰ), ਸਿਰਮੌਰ (ਪਾਉਂਟਾ ਸਾਹਿਬ ਅਤੇ ਧੌਲਾ ਕੂਆਂ) ਅਤੇ ਸੋਲਨ (ਬੱਦੀ ਅਤੇ ਨਾਲਾਗੜ੍ਹ) ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਬਹੁਤ ਖਰਾਬ ਰਹੇਗਾ। ਇਸ ਦੌਰਾਨ ਇੱਥੇ ਸ਼ੀਤ ਲਹਿਰ ਵੀ ਰਹੇਗੀ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਮੁਤਾਬਕ ਸੂਬੇ ‘ਚ 6 ਦਿਨਾਂ ਤੱਕ ਮੌਸਮ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਮੁਤਾਬਕ 22 ਜਨਵਰੀ ਤੋਂ ਬਾਅਦ ਪੰਜਾਬ-ਹਰਿਆਣਾ ਵਿੱਚ ਠੰਢ ਤੋਂ ਕੁਝ ਰਾਹਤ ਮਿਲ ਸਕਦੀ ਹੈ। ਸੋਮਵਾਰ ਤੋਂ ਬਾਅਦ ਧੁੰਦ ਦਾ ਪ੍ਰਭਾਵ ਘੱਟ ਜਾਵੇਗਾ। ਧੁੱਪ ਦੇ ਆਉਣ ਨਾਲ ਦਿਨ ਦੇ ਤਾਪਮਾਨ ‘ਚ ਵਾਧਾ ਹੋਵੇਗਾ।
Home ਮੌਜੂਦਾ ਪੰਜਾਬੀ ਖਬਰਾਂ ਪੰਜਾਬ ਅਤੇ ਹਰਿਆਣਾ ‘ਚ ਠੰਢ ਤੇ ਸੰਘਣੀ ਧੁੰਦ ਦਾ ਜ਼ੋਰ, ਵਿਜ਼ੀਬਿਲਟੀ 10 ਤੋਂ 25 ਮੀਟਰ ਤੱਕ ਰਹੀ
ਪੰਜਾਬ ਅਤੇ ਹਰਿਆਣਾ ‘ਚ ਠੰਢ ਤੇ ਸੰਘਣੀ ਧੁੰਦ ਦਾ ਜ਼ੋਰ, ਵਿਜ਼ੀਬਿਲਟੀ 10 ਤੋਂ 25 ਮੀਟਰ ਤੱਕ ਰਹੀ
Jan 21, 2024 10:59 am
ਹਰਿਆਣਾ ‘ਚ ਐਤਵਾਰ ਦੀ ਸਵੇਰ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇੱਥੇ ਵਿਜ਼ੀਬਿਲਟੀ 10 ਤੋਂ 25 ਮੀਟਰ ਤੱਕ ਸੀ। ਪੰਜਾਬ ‘ਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਨਾ ਨਿਕਲਣ ਕਾਰਨ ਠੰਢ ਕਾਫੀ ਵਧ ਗਈ ਹੈ। ਪਾਰਾ ਆਮ ਨਾਲੋਂ ਬਹੁਤ ਹੇਠਾਂ ਹੈ। ਚੰਡੀਗੜ੍ਹ ‘ਚ ਯੈਲੋ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ।
ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਵੇਗਾ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ, ਹਿਸਾਰ ਅਤੇ ਜੀਂਦ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਹੈ। ਇਸ ਦੇ ਨਾਲ ਹੀ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .
TAGCold Wave Fog Alert Dense fog and low visibility Fog Alert Punjab Fog Alert Punjab Haryana latest punjabi news latestnews