ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੌਸਮ ਨੇ ਠੰਡ ਦਾ ਅਹਿਸਾਸ ਕਰਵਾਇਆ ਹੈ। ਪੰਜਾਬ ਵਿੱਚ ਵੀ ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਅਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੱਧ ਤੋਂ ਵੱਧ ਤਾਪਮਾਨ 25.1 ਅਤੇ ਘੱਟੋ-ਘੱਟ 11.1 ਡਿਗਰੀ ਸੈਲਸੀਅਸ ਰਹੇਗਾ।
ਸੂਬੇ ਦੀ ਹਵਾ ਦੀ ਕੁਆਲਿਟੀ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ। ਹਾਲਾਂਕਿ ਪਰਾਲੀ ਸਾੜਨ ਦੇ ਮਾਮਲੇ ਅਜੇ ਵੀ ਸਾਹਮਣੇ ਆ ਰਹੇ ਹਨ, ਪਰ ਪਹਿਲਾਂ ਦੇ ਮੁਕਾਬਲੇ ਇਹ ਮਾਮਲੇ ਘੱਟ ਗਏ ਹਨ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸਖ਼ਤੀ ਦਿਖਾਈ ਹੈ। ਜਿਸ ਕਾਰਨ ਸੂਬੇ ਦੇ ਕਈ ਸ਼ਹਿਰਾਂ ਵਿੱਚ ਹਵਾ ਸਾਫ਼ ਹੋ ਗਈ ਹੈ।
ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਸਮੁੱਚੀ ਸਰਕਾਰ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੰਮ ਕਰਨ ਲੱਗੀ। ਇਸ ਮਾਮਲੇ ਵਿੱਚ 9 ਡਿਪਟੀ ਕਮਿਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਦੇ ਘਰ ‘ਤੇ ਚੱਲੀਆਂ ਗੋ/ਲੀਆਂ, ਨਾਮੀ ਗੈਂ.ਗਸਟਰ ਨੇ ਲਈ ਹਮ.ਲੇ ਦੀ ਜ਼ਿੰਮੇਵਾਰੀ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਪੂਰਵ ਅਨੁਮਾਨ ਮੁਤਾਬਕ 27 ਨਵੰਬਰ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਪੱਛਮੀ ਮਾਲਵੇ ਵਿੱਚ ਪੈਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ : –