ਪੰਜਾਬ-ਹਰਿਆਣਾ, ਦਿੱਲੀ-ਐਨਸੀਆਰ ਅਤੇ ਯੂਪੀ-ਬਿਹਾਰ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਇਨ੍ਹਾਂ ਦਿਨਾਂ ਠੰਡ ਦਾ ਕਹਿਰ ਜਾਰੀ ਹੈ। ਪਹਾੜਾਂ ‘ਤੇ ਹੋਈ ਤਾਜ਼ਾ ਬਰਫਬਾਰੀ ਨੇ ਠਾਰ ਹੋਰ ਵਧਾ ਦਿੱਤੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕ ਅੱਗ ਬਾਲਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਸਵੇਰੇ ਸੰਘਣੀ ਧੁੰਦ ਛਾਈ ਰਹਿੰਦੀ ਹੈ, ਜਿਸ ਕਾਰਨ ਆਵਾਜਾਈ ਵਿੱਚ ਦਿੱਕਤ ਆ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋਵਾਂ ਰਾਜਾਂ ਤੋਂ ਇਲਾਵਾ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਰਾਜਸਥਾਨ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਲਈ ਲੋਕਾਂ ਨੂੰ ਸਵੇਰੇ ਜ਼ਰੂਰੀ ਹੋਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਸਕਾਈਮੇਟ ਦੀ ਰਿਪੋਰਟ ਮੁਤਾਬਕ ਐਤਵਾਰ ਨੂੰ ਮੌਸਮ ਕਾਫੀ ਖਰਾਬ ਹੋਣ ਵਾਲਾ ਹੈ। ਅਗਲੇ 2 ਦਿਨਾਂ ਦੌਰਾਨ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ ਇਹਨਾਂ ਵਿੱਚੋਂ ਕੁਝ ਖੇਤਰਾਂ ਵਿੱਚ ਬਰਫਬਾਰੀ ਵੀ ਸੰਭਵ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਇਹ ਚੰਗੀ ਖ਼ਬਰ ਹੈ। ਹਾਲਾਂਕਿ, ਇਸ ਕਾਰਨ ਘੱਟੋ-ਘੱਟ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਤੂਫਾਨ ਕਾਰਨ ਠੰਡ ਹੋਰ ਵਧ ਸਕਦੀ ਹੈ।
ਮੌਸਮ ਵਿਭਾਗ ਨੇ 24 ਦਸੰਬਰ ਨੂੰ ਦੇਸ਼ ਦੇ ਕੁਝ ਹਿੱਸਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਅੱਜ ਅਸਾਮ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਥਾਵਾਂ ‘ਤੇ ਗੜੇ ਪੈ ਸਕਦੇ ਹਨ। ਅਜਿਹੇ ‘ਚ ਹਵਾ ‘ਚ ਠੰਡ ਪਹਿਲਾਂ ਨਾਲੋਂ ਵਧ ਜਾਵੇਗੀ। ਇਸ ਗੜੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਦਾ ਖਤਰਾ ਹੈ। ਜੇਕਰ ਉਤਰਾਖੰਡ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਇੱਥੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਹਿੱਸਿਆਂ ‘ਚ ਮੀਂਹ ਕਾਰਨ ਤਾਪਮਾਨ ਡਿੱਗਣ ਵਾਲਾ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ‘ਚ ਬਰਫਬਾਰੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ਕਪੂਰਥਲਾ ਦੇ ਜੱਜ ਹੋਣਗੇ ਸਸਪੈਂਡ! ਹਾਈਕੋਰਟ ਵੱਲੋਂ ਹੁਕਮ ਜਾਰੀ, ਜਾਣੋ ਕੀ ਹੈ ਮਾਮਲਾ
ਰਾਜਧਾਨੀ ਦਿੱਲੀ ‘ਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 25 ਡਿਗਰੀ ਸੈਲਸੀਅਸ ਹੋ ਸਕਦਾ ਹੈ। ਧੁੰਦ ਅਤੇ ਕੋਹਰੇ ਦਾ ਪ੍ਰਕੋਪ ਵੀ ਦੇਖਿਆ ਜਾਵੇਗਾ। ਆਈਐਮਡੀ ਦਾ ਕਹਿਣਾ ਹੈ ਕਿ 29 ਦਸੰਬਰ ਤੱਕ ਦਿੱਲੀ-ਐਨਸੀਆਰ ਵਿੱਚ ਧੁੰਦ ਦਾ ਕਹਿਰ ਜਾਰੀ ਰਹੇਗਾ। ਇਸ ਦੌਰਾਨ ਤਾਪਮਾਨ 5 ਡਿਗਰੀ ਤੱਕ ਡਿੱਗ ਸਕਦਾ ਹੈ। ਇਸ ਦੇ ਨਾਲ ਹੀ ਅੱਜ ਵੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਲਖਨਊ ਵਿੱਚ 25-26 ਦਸੰਬਰ ਨੂੰ ਦਰਮਿਆਨੀ ਤੋਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਹ ਜਿਵੇਂ-ਜਿਵੇਂ ਦਿਨ ਅੱਗੇ ਵਧੇਗਾ, ਸਾਫ਼ ਹੋ ਜਾਵੇਗਾ। ਰਾਜ ਦੇ ਪੂਰਵਾਂਚਲ ‘ਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ ਹੇਠਾਂ ਆ ਸਕਦਾ ਹੈ ਅਤੇ ਹਲਕੀ ਠੰਡੀਆਂ ਹਵਾਵਾਂ ਨਾਲ ਕੰਬਣੀ ਵਧ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ : –