ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਲੋਕਾਂ ਲਈ ਨਵੀਂ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਪੰਚਕੂਲਾ-ਬਰਵਾਲਾ-ਸਾਹਾ-ਬਰਾਰਾ-ਬਬੈਨ-ਲਾਡਵਾ-ਪਿਪਲੀ-ਕੁਰੂਕਸ਼ੇਤਰ ਜਾਣ ਦੀ ਸਲਾਹ ਦਿੱਤੀ ਗਈ ਹੈ ਜਾਂ ਫਿਰ ਚੰਡੀਗੜ੍ਹ ਤੋਂ ਦਿੱਲੀ ਵਾਇਆ ਪੰਚਕੂਲਾ-ਬਰਵਾਲਾ-ਯਮੁਨਾਨਗਰ-ਲਾਡਵਾ-ਇੰਦਰੀ-ਕਰਨਾਲ ਤੇ ਦਿੱਲੀ ਤੋਂ ਚੰਡੀਗੜ੍ਹ ਦੀ ਯਾਤਰਾ ਲਈ ਇਨ੍ਹਾਂ ਰਸਤਿਆਂ ਨੂੰ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਖੀਰ ਜਿਨ੍ਹਾਂ ਵੀ ਲੋਕਾਂ ਨੂੰ ਚੰਡੀਗੜ੍ਹ ਤੋਂ ਦਿੱਲੀ ਜਾਣਾ ਹੈ, ਉਹ ਇਨ੍ਹਾਂ ਰਸਤਿਆਂ ਦੀ ਵਰਤੋਂ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਖੇਤੀ ਨਾਲ ਸਬੰਧਤ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਾਰ ਫਿਰ ਦਿੱਲੀ ਦਾ ਘਿਰਾਓ ਕਰਨ ਦੀ ਤਿਆਰੀ ਕਰ ਲਈ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ ‘ਦਿੱਲੀ ਚਲੋ’ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਅੱਜ ਸਵੇਰ 10 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਹੈ। ਇਸ ਮਗਰੋਂ ਉਹ ਦਿੱਲੀ ਲਈ ਕੂਚ ਕਰ ਦੇਣਗੇ। ਪੰਜਾਬ-ਹਰਿਆਣਾ ਤੋਂ ਕਿਸਾਨ ਅੰਦੋਲਨ ਲਈ ਦਿੱਲੀ ਪੁੱਜਣ ਜਾ ਰਹੇ ਹਨ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲਿਆਂ ਲਈ ਨਵੀਂ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ‘ਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਹ ਵੀ ਪੜ੍ਹੋ : ਦਿੱਲੀ ਕੂਚ ‘ਤੇ ਅੜੇ ਕਿਸਾਨ, ਸਾਢੇ 5 ਘੰਟੇ ਚੱਲੀ ਬੈਠਕ ‘ਚ 10 ਮੰਗਾਂ ‘ਤੇ ਹੋਈ ਚਰਚਾ, ਇਨ੍ਹਾਂ ‘ਤੇ ਫਸਿਆ ਪੇਚ
ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਹਨ। ਖਾਸ ਤੌਰ ‘ਤੇ ਪੁਲਿਸ ਵੱਲੋਂ ਪੰਜਾਬ ਨਾਲ ਜੁੜਦੀਆਂ ਸਾਰੀਆਂ ਸੜਕਾਂ ‘ਤੇ ਬੈਰੀਕੇਡ ਲਗਾ ਕੇ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤਹਿਤ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ ਨੇ ਟਰੈਕਟਰ-ਟਰਾਲੀਆਂ ਦੇ ਸ਼ਹਿਰ ਅੰਦਰ ਦਾਖ਼ਲੇ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਕਿਸੇ ਵੀ ਤਰ੍ਹਾਂ ਦੇ ਹਥਿਆਰ ਜਾਂ ਡੰਡੇ ਲੈ ਕੇ ਘੁੰਮਣ ‘ਤੇ ਵੀ ਪਾਬੰਦੀ ਹੈ। ਪੰਜ ਜਾਂ ਪੰਜ ਤੋਂ ਵੱਧ ਲੋਕ ਕਿਤੇ ਵੀ ਇਕੱਠੇ ਨਹੀਂ ਹੋ ਸਕਦੇ।
ਵੀਡੀਓ ਲਈ ਕਲਿੱਕ ਕਰੋ –