ਪੰਜਾਬ ਦੇ ਸਾਬਕਾ ਐਡੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਇਕ ਮਸ਼ਹੂਰ ਵਕੀਲ ਹਨ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਹਿਯੋਗੀਆਂ ਵਿਚੋਂ ਇਕ ਸਨ।
ਇਸ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ ਤੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਾਬਕਾ ਐਡਵੋਕੇਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦੇਹਾਂਤ ਨਾਲ ਪੰਜਾਬ ਨੇ ਕਾਨੂੰਨ ਦੇ ਖੇਤਰ ਵਿਚ ਇਕ ਦਿੱਗਜ਼ ਗੁਆ ਦਿੱਤਾ ਹੈ। ਮਹੱਤਵਪੂਰਨ ਮਾਮਲਿਆਂ ਵਿਚ ਸੂਬੇ ਦੀ ਅਗਵਾਈ ਕਰਨ ਵਿਚ ਉਨ੍ਹਾਂ ਦੀ ਸੂਝਬੂਝ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪਵਿੱਤਰ ਸਿੰਘ ਮੱਤੇਵਾਲ ਤੇ ਪੂਰੇ ਮੱਤੇਵਾਲ ਪਰਿਵਾਰ ਪ੍ਰਤੀ ਮੇਰੀ ਹਮਦਰਦੀ। ਵਾਹਿਗੁਰੂ ਉਨ੍ਹਾਂ ਨੂੰ ਇਸ ਅਸਹਿਣਯੋਗ ਘਾਟੇ ਨੂੰ ਸਹਿਣ ਕਰਨ ਦੀ ਸ਼ਕਤੀ ਦੇਵੇ।
ਇਹ ਵੀ ਪੜ੍ਹੋ : ਅਮਰੀਕਾ ‘ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਦੀ ਰਹੇਗੀ ਨਾਗਰਿਕਤਾ, ਟਰੰਪ ਦੇ ਹੁਕਮ ‘ਤੇ ਕੋਰਟ ਨੇ ਲਗਾਈ ਰੋਕ
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਪੂਰੇ ਕਾਨੂੰਨੀ ਭਾਈਚਾਰੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੱਤੇਵਾਲ ਸਾਹਬ ਨਾ ਸਿਰਫ ਇਕ ਬੇਹਤਰੀਨ ਵਕੀਲ ਵਜੋਂ ਜਾਣੇ ਜਾਂਦੇ ਸਨ ਸਗੋਂ ਇਕ ਬੁੱਧੀਜੀਵੀ ਤੇ ਕੁਸ਼ਲ ਰਣਨੀਤੀਕਾਰ ਵਜੋਂ ਵੀ ਜਾਣੇ ਜਾਂਦੇ ਸਨ। ਉਨ੍ਹਾਂ ਦੀ ਕਮੀ ਨੂੰ ਪੂਰਾ ਕਰਨਾ ਮੁਸ਼ਕਲ ਹੋਵੇਗਾ। ਪਵਿੱਤਰ ਸਿੰਘ ਮੱਤੇਵਾਲ ਤੇ ਪੂਰੇ ਮੱਤੇਵਾਲ ਪਰਿਵਾਰ ਪ੍ਰਤੀ ਮੇਰੀ ਹਮਦਰਦੀ। ਦੁੱਖ ਦੀ ਇਸ ਘੜੀ ਵਿਚ ਅਸੀਂ ਤੁਹਾਡੇ ਨਾਲ ਹਾਂ।
ਵੀਡੀਓ ਲਈ ਕਲਿੱਕ ਕਰੋ -:
