ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਹਾਈਕਮਾਨ ਦੇ ਇਸ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਤੇ ਇਸ ਲਈ ਧੰਨਵਾਦ ਕੀਤਾ। ਚੰਨੀ ਨੇ ਕਿਹਾ ਕਿ ਮੈਂ ਆਪਣਾ ਦਿਲੋਂ ਸਮਰਥਨ ਤੇ ਸਹਿਯੋਗ ਦਿੰਦਾ ਹਾਂ।
ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਨੇ ਵੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ੂਭਕਾਮਨਾਵਾਂ ਦਿੱਤੀਆਂ ਹਨ ਪਰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਤੋਂ ਬਾਅਦ ਵੀ ਬਵਾਲ ਸ਼ੁਰੂ ਹੋ ਗਿਆ ਹੈ।
ਸੁਰਜੀਤ ਧੀਮਾਨ ਨੇ ਰਾਜਾ ਵੜਿੰਗ ਦੇ ਪ੍ਰਧਾਨ ਚੁਣੇ ਜਾਣ ਦਾ ਵਿਰੋਧ ਕੀਤਾ। ਉਨ੍ਹਾਂ ਵੜਿੰਗ ‘ਤੇ ਕੱ ਗੰਭੀਰ ਦੋਸ਼ ਲਾਏ ਅਤੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਬਚਾਉਣ ਲਈ ਨਵਜੋਤ ਸਿੱਧੂ ਵਰਗੇ ਇਨਸਾਨ ਦੀ ਲੋੜ ਸੀ, ਜਿਸ ਨੇ ਨਿਰਸਵਾਰਥ ਸੇਵਾ ਕੀਤੀ। ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨ ਬਣਾਉਣ ਤੋਂ ਤਾਂ ਚੰਗਾ ਸੀ ਕਿਸੇ ਅਨਾੜੀ ਨੂੰ ਪ੍ਰਧਾਨ ਲਾ ਦਿੱਤਾ ਜਾਂਦਾ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦੂਜੇ ਪਾਸੇ ਵਿਧਾਇਕ ਸੁਨੀਲ ਦੱਤੀ ਨੇ ਵੀ ਇਨ੍ਹਾਂ ਸ਼ਬਦਾਂ ਨੂੰ ਦੁਹਰਾਇਆ ਅਤੇ ਦੱਸਿਆ ਕਿ ਪੰਜਾਬ ਦੇ ਵਰਕਰਾਂ ਵਿੱਚ ਨਾਰਾਜ਼ਗੀ ਹੈ ਕਿ ਸਿੱਧੂ ਨੂੰ ਪੰਜਾਬ ਵਿੱਚ ਫ੍ਰੀ ਹੈਂਡ ਨਹੀਂ ਦਿੱਤਾ ਗਿਆ। ਸਿੱਧੂ ਜੋ ਪੰਜਾਬ ਵਿੱਚ ਕਰਨਾ ਚਾਹੁੰਦੇ ਸਨ, ਉਹ ਕਰ ਹੀ ਨਹੀਂ ਸਕੇ।