ਮਨੀ ਲਾਂਡਰਿੰਗ ਮਾਮਲੇ ਵਿਚ ਫਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਹਨੀ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਹਨੀ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ ਤੇ ਬੀਤੇ ਦਿਨੀਂ ਹਾਈਕੋਰਟ ਵੱਲੋਂ ਇਸ ‘ਤੇ ਫੈਸਲਾ ਸੁਰੱਖਿਅਤ ਰੱਖਿਆ ਗਿਆ ਸੀ।
ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ ਦੇ ਪਹਿਲੇ ਹਫਤੇ ਵਿਚ ਮਨੀ ਲਾਂਡਰਿੰਗ, ਮਾਈਨਿੰਗ ਅਧਿਕਾਰੀਆਂ ਦੇ ਤਬਾਦਲੇ ਤੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ।
ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੂੰ ਈਡੀ ਅਧਿਕਾਰੀਆਂ ਨੇ ਸੰਮਨ ਭੇਜ ਕੇ ਤਲਬ ਕੀਤਾ ਸੀ। ਸੰਮਨ ਮਿਲਣ ‘ਤੇ ਚਰਨਜੀਤ ਚੰਨੀ ਆਪਣੇ ਬਿਆਨ ਦਰਜ ਕਰਵਾਉਣ ਲਈ ਜਲੰਧਰ ਸਥਿਤ ਈਡੀ ਦੇ ਦਫ਼ਤਰ ਪਹੁੰਚੇ ਸਨ । ਚੰਨੀ ਨੂੰ ਈਡੀ ਵੱਲੋਂ ਭੁਪਿੰਦਰ ਸਿੰਘ ਹਨੀ ਨਾਲ ਕੀਤੀਆਂ ਮੁਲਾਕਾਤਾਂ ਬਾਰੇ ਸਵਾਲ ਪੁੱਛੇ ਗਏ ਸਨ । ਇਸ ਤੋਂ ਬਾਅਦ ਚੰਨੀ ਨੇ ਖੁਦ ਟਵੀਟ ਕਰਕੇ ਦੱਸਿਆ ਕਿ ਉਹ ਈਡੀ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।
ਵੀਡੀਓ ਲਈ ਕਲਿੱਕ ਕਰੋ -: