ਜਲੰਧਰ ਦੇ ਸਾਬਕਾ ਮੇਅਰ ਤੇ ਸੀਨੀਅਰ ਭਾਜਪਾ ਨੇਤਾ ਸੁਨੀਲ ਜੋਤੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਜਲੰਧਰ ਤੇ ਇਕ ਪ੍ਰਾਈਵੇਟ ਹਸਪਤਾਲ ਵਿਚ ਆਖਰੀ ਸਾਹ ਲਏ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਹਾਲਤ ਵਿਗੜੀ ਸੀ। ਉਦੋਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਹਾਈਕਮਾਨ ਨੇ ਉਨ੍ਹਾਂ ਨੂੰ ਜ਼ਿਲ੍ਹਾ ਕਾਂਗੜਾ ਦੇ ਫਤਿਹਪੁਰ ਵਿਧਾਨ ਸਭਾ ਖੇਤਰ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਸੀ। ਇਸੇ ਦੌਰਾਨ ਫਤਿਹਪੁਰ ਵਿਚ ਦਿਲ ਦੀ ਸਮੱਸਿਆ ਹੋਣ ਕਾਰਨ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਸੀ। ਫਤਿਹਪੁਰ ਵਿਚ ਫਸਟ ਏਡ ਦੇ ਬਾਅਦ ਉਨ੍ਹਾਂ ਨੂੰ ਜਲੰਧਰ ਤੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਲਾਜ ਦੇ ਬਾਅਦ ਵੀ ਉਹ ਠੀਕ ਨਹੀਂ ਹੋ ਪਾਏ ਤੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਇਹ ਵੀ ਪੜ੍ਹੋ : ਪੈਰੋਲ ‘ਤੇ ਬਾਹਰ ਆਏ ਰਾਮ ਰਹੀਮ ਦਾ ਚੌਥਾ ਗਾਣਾ ਰਿਲੀਜ਼, ਭਗਵੇ ਰੰਗ ‘ਚ ਰੰਗਿਆ ਸੌਦਾ ਸਾਧ
ਭਾਰਤੀ ਜਨਤਾ ਪਾਰਟੀ ਨੇ ਜਲੰਧਰ ਵਿਚ ਚੱਲ ਰਹੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਸਰਕਟ ਹਾਊਸ ਵਿਚ ਕਾਨਫਰੰਸ ਰੱਖੀ ਹੋਈ ਸੀ ਪਰ ਇਸ ਦੌਰਾਨ ਦੁਖਦ ਸਮਾਚਾਰ ਸਾਹਮਣੇ ਆਉਣ ਦੇ ਬਾਅਦ ਪਾਰਟੀ ਨੇ ਕਾਨਫਰੰਸ ਦਾ ਪ੍ਰੋਗਰਾਮ ਟਾਲ ਦਿੱਤਾ ਹੈ। ਪਰਿਵਾਰਕ ਸੂਤਰਾਂ ਮੁਤਾਬਕ ਸੁਨੀਲ ਜੋਤੀ ਦਾ ਅੰਤਿਮ ਸਸਕਾਰ ਬੁੱਧਵਾਰ ਨੂੰ ਕਿਸ਼ਨਪੁਰਾ ਸ਼ਮਸ਼ਾਨਘਾਟ ‘ਤੇ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: