ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਹੋਰ 2 ਹਫ਼ਤਿਆਂ ਲਈ ਵਧਾ ਦਿੱਤੀ ਗਈ ਹੈ। ਸੋਮਵਾਰ ਨੂੰ ਕੇਸ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਇਹ ਹੁਕਮ ਦਿੱਤੇ । ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਰਕਾਰ ਤੋਂ ਕੇਸ ਦੀ ਸਟੇਟਸ ਰਿਪੋਰਟ ਮੰਗਦੇ ਹੋਏ ਗਿਲਜੀਆਂ ਦੀ ਗ੍ਰਿਫ਼ਤਾਰੀ ‘ਤੇ 25 ਜੁਲਾਈ ਤਕ ਰੋਕ ਲਗਾਈ ਸੀ। ਅੱਜ ਯਾਨੀ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ ਹੈ।ਜਿਸ ਤੋਂ ਬਾਅਦ ਹਾਈ ਕੋਰਟ ਨੇ ਦੋ ਹਫ਼ਤਿਆਂ ਵਿੱਚ ਜਵਾਬ ਦੇਣ ਨੂੰ ਕਿਹਾ ਹੈ ।
ਜ਼ਿਕਰਯੋਗ ਹੈ ਕਿ ਜੰਗਲਾਤ ਘੁਟਾਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਗਿਲਜੀਆਂ ਖਿਲਾਫ਼ ਮੋਹਾਲੀ ਵਿੱਚ ਕੇਸ ਦਰਜ ਕੀਤਾ ਹੈ। ਇਸ ਕੇਸ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਇਸ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ । ਜਿਵੇਂ ਹੀ ਕੇਸ ਵਿੱਚ ਨਾਮ ਆਉਣ ਦੀ ਗੱਲ ਪਤਾ ਲੱਗੀ ਗਿਲਜੀਆਂ ਅੰਡਰਗ੍ਰਾਊਂਡ ਹੋ ਗਏ ਤੇ ਬਾਅਦ ਵਿੱਚ ਉਨ੍ਹਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ।
ਇਹ ਵੀ ਪੜ੍ਹੋ: ਰਾਸ਼ਟਰਪਤੀ ਬਣਨ ਮਗਰੋਂ ਦ੍ਰੋਪਦੀ ਮੁਰਮੂ ਦਾ ਪਹਿਲਾ ਟਵੀਟ, ਦੇਖੋ ਕੀ ਕਿਹਾ
ਦੱਸ ਦੇਈਏ ਕਿ ਇਸ ਮਾਮਲੇ ਵਿਜੀਲੈਂਸ ਨੇ ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਦਲਜੀਤ ਗਿਲਜੀਆਂ ਵਿਜੀਲੈਂਸ ਦੀ ਰਿਮਾਂਡ ‘ਤੇ ਹਨ। ਵਿਜੀਲੈਂਸ ਦਾ ਦਾਅਵਾ ਹੈ ਕਿ ਦਲਜੀਤ ਹੀ ਸੰਗਤ ਗਿਲਜੀਆਂ ਦਾ ਪੂਰਾ ਕੰਮ ਦੇਖਦਾ ਸੀ। ਹਾਲਾਂਕਿ ਦਲਜੀਤ ਨੇ ਇਸਨੂੰ ਰਾਜਨੀਤਿਕ ਬਦਲਾਖੋਰੀ ਕਰਾਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: