ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕਾਂ ਤੇ ਮੰਤਰੀਆਂ ‘ਤੇ ਕਾਰਵਾਈ ਦਾ ਸਿਲਸਿਲਾ ਜਾਰੀ ਹੈ। ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਹੁਣ ਵਿਜੀਲੈਂਸ ਦੀ ਰਾਡਾਰ ‘ਤੇ ਹਨ। ਉਹ ਹਲਕਾ ਘਨੌਰ ਤੋਂ ਵਿਧਾਇਕ ਰਹਿ ਚੁੱਕੇ ਹਨ।
ਮਿਲੀ ਜਾਣਕਾਰੀ ਮੁਤਾਬਕ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਉਨ੍ਹਾਂ ਦੇ ਘਰ ‘ਤੇ ਛਾਪਾ ਮਾਰਿਆ ਗਿਆ ਹੈ। ਏਜੰਸੀ ਵੱਲੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਤੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿਚ ਜਾਂਚ ਸ਼ੁਰੂ ਕੀਤੀ ਗਈ ਹੈ। ਅਧਿਕਾਰੀ ਜਲਾਲਪੁਰ ਦੀ ਕੋਠੀ ਖੰਗਾਲ ਰਹੇ ਹਨ ਤਾਂ ਜੋ ਪੁਖਤਾ ਸਬੂਤ ਮਿਲ ਸਕਣ।
ਇਹ ਵੀ ਪੜ੍ਹੋ : ਚੰਡੀਗੜ੍ਹ ਹਾਊਸਿੰਗ ਬੋਰਡ ‘ਚ ਪੇਸ਼ੀ ਦੌਰਾਨ ਡਿੱਗਿਆ ਵਿਅਕਤੀ, IAS ਨੇ ਇੰਝ ਬਚਾਈ ਜਾਨ
ਜ਼ਿਕਰਯੋਗ ਹੈ ਕਿ ਮੌਕੇ ‘ਤੇ ਪੁੱਜੇ ਵਿਜੀਲੈਂਸ ਅਧਿਕਾਰੀਆਂ ਨੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਮਦਨ ਲਾਲ ਜਲਾਲਪੁਰ ਬੀਤੀ 10 ਜਨਵਰੀ ਨੂੰ ਹੀ ਆਸਟ੍ਰੇਲੀਆ ਤੋਂ ਭਾਰਤ ਪਰਤੇ ਸਨ ਤੇ ਪਿਛਲੇ ਦਿਨਾਂ ਤੋਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਵੀ ਸ਼ਾਮਲ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -: