ਪੰਜਾਬ ਵਿਧਾਨ ਸਭਾ ਚੋਣਾਂ ਨੂੰ ਸਿਰਫ਼ ਚਾਰ ਦਿਨ ਬਾਕੀ ਹਨ ਪਰ ਇਸ ਤੋਂ ਪਹਿਲਾਂ ਹੀ ਪਾਰਟੀਆਂ ਵਿੱਚ ਸ਼ਾਮਲ ਹੋਣ ਤੇ ਛੱਡਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਵਿੱਚ ਸਾਬਕਾ ਨੈਸ਼ਨਲ ਹਾਕੀ ਖਿਡਾਰਣ ਸੰਦੀਪ ਕੌਰ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਕੈਪਟਨ ਨੇ ਕਾਂਗਰਸ ਛੱਡਣ ਪਿੱਛੋਂ ਇਹ ਪਾਰਟੀ ਬਣਾਈ ਸੀ ਤੇ ਹੁਣ ਉਹ ਬੀਜੇਪੀ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਉਤਰੇ ਹਨ। ਦਿਲਚਸਪ ਗੱਲ ਇਹ ਹੈ ਕਿ ਉਨ੍ਹਾਂ ਦੇ ਪਤਨੀ ਕਾਂਗਰਸੀ ਸਾਂਸਦ ਮਹਾਰਾਣੀ ਪ੍ਰਨੀਤ ਕੌਰ ਅਜੇ ਵੀ ਕਾਂਗਰਸ ਵਿੱਚ ਸ਼ਾਮਲ ਹਨ ਤੇ ਉਹ ਆਪਣੇ ਪਤੀ ਲਈ ਪ੍ਰਚਾਰ ਕਰ ਰਹੇ ਹਨ। ਉਹ ਬੀਜੇਪੀ ਦੀ ਮੀਟਿੰਗ ਵਿੱਚ ਵੀ ਸ਼ਾਮਲ ਹੋਏ ਤੇ ਆਪਣੇ ਪਤੀ ਲਈ ਹਲਕੇ ਤੋਂ ਵੋਟਾਂ ਵੀ ਮੰਗੀਆਂ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਕੈਪਟਨ ਦੇ ਕਾਂਗਰਸ ਪਾਰਟੀ ਛੱਡਣ ਪਿੱਛੋਂ ਪ੍ਰਨੀਤ ਕੌਰ ਨੂੰ ਪਾਰਟੀ ਵੱਲੋਂ ਵਿਰੋਧੀ ਗਤੀਵਿਧੀਆ ਲਈ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਹਾਲ ਹੀ ਵਿੱਚ ਪ੍ਰਨੀਤ ਕੌਰ ਨੇ ਇਹ ਬਿਆਨ ਵੀ ਦਿੱਤਾ ਸੀ ਕਿ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਲਈ ਸਭ ਤੋਂ ਉੱਪਰ ਹੈ ਤੇ ਉਹ ਆਪਣੇ ਪਤੀ ਦਾ ਸਾਥ ਦੇਣਗੇ।