ਵਿਦੇਸ਼ਾਂ ਦੀ ਧਰਤੀ ‘ਤੇ ਪੰਜਾਬੀਆਂ ਵੱਲੋਂ ਕਈ ਮੱਲ੍ਹਾਂ ਮਾਰੀਆਂ ਗਈਆਂ ਹਨ। ਬਹੁਤ ਸਾਰੀਆਂ ਉਪਲਬਧੀਆਂ ਭਾਰਤੀਆਂ ਵੱਲੋਂ ਵਿਦੇਸ਼ਾਂ ਵਿਚ ਹਾਸਲ ਕੀਤੀਆਂ ਗਈਆਂ ਹਨ। ਅਜਿਹੀ ਹੀ ਇਕ ਉਪਲਬਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਦਿਲਜੀਤਪਾਲ ਸਿੰਘ ਬਰਾੜ ਨੇ ਕੈਨੇਡਾ ਵਿਚ ਹਾਸਲ ਕੀਤੀ ਹੈ।
ਪੀਏਯੂ ਦੇ ਪੁਰਾਣੇ ਵਿਦਿਆਰਥੀ ਤੇ ਅਧਿਆਪਕ ਰਹੇ ਦਿਲਜੀਤਪਾਲ ਸਿੰਘ ਬਰਾੜ ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਅਸੈਂਬਲੀ ਦੇ ਸਪੀਕਰ ਚੁਣੇ ਗਏ ਹਨ, ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਅਤੇ ਪੀ ਏ ਯੂ ਦੇ ਸੇਵਾਮੁਕਤ ਅਧਿਆਪਕ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦਿਲਜੀਤਪਾਲ ਦੀ ਇਸ ਪ੍ਰਾਪਤੀ ਤੇ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਨੇਡਾ ਦੇ ਮੈਨੀਟੋਬਾ ਸੂਬੇ ‘ਚ ਸਪੀਕਰ ਦੀ ਕੁਰਸੀ ‘ ਤੇ ਬੈਠਣ ਵਾਲੇ ਪਹਿਲੇ ਪੰਜਾਬੀ ਬਣੇ ਦਿਲਜੀਤਪਾਲ ਸਿੰਘ ਬਰਾੜ ਪੰਜਾਬੀ ਮੂਲ ਦੇ ਕਨੇਡੀਅਨ ਸਿਆਸਤਦਾਨ ਬਣੇ ਹਨ ਜਿਨ੍ਹਾਂ ਨੂੰ ਮੈਨੀਟੋਬਾ ਵਿਧਾਨ ਸਭਾ ‘ਚ ਸਪੀਕਰ ਦੀ ਕੁਰਸੀ ‘ਤੇ ਬੈਠਣ ਦਾ ਮਾਣ ਮਿਲਿਆ ਹੈ।
ਮੁਕਤਸਰ ਦੇ ਪਿੰਡ ਭੰਗਚੜ੍ਹੀ ‘ਚ ਜੰਮੇ ਦਲਜੀਤਪਾਲ ਸਿੰਘ ਬਰਾੜ 2010 ‘ਚ ਕੈਨੇਡਾ ਗਏ ਸਨ । ਕੈਨੇਡਾ ਦੇ ਵਿਨੀਪੈਗ ਸ਼ਹਿਰ ਦੇ ਬਰੋਜ਼ ਹਲਕੇ ਤੋਂ ਉਹ ਦੂਜੀ ਵਾਰ ਵਿਧਾਇਕ ਬਣੇ ਹਨ। 48 ਸਾਲ ਉਮਰ ਦੇ ਦਿਲਜੀਤਪਾਲ ਸਿੰਘ ਬਰਾੜ ਨੇ 29 ਨਵੰਬਰ ਨੂੰ ਸਹਾਇਕ ਡਿਪਟੀ ਸਪੀਕਰ ਦੀ ਡਿਊਟੀ ਨਿਭਾਈ ਸੀ।ਦਿਲਜੀਤਪਾਲ ਅਤੇ ਉਸ ਦੀ ਪਤਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਿਦਿਆਰਥੀ ਸਨ ਅਤੇ ਪੜ੍ਹਨ ਉਪਰੰਤ ਦੋਹਾਂ ਨੇ
ਇਸੇ ਯੂਨੀਵਰਸਿਟੀ ਵਿੱਚ ਸਹਾਇਕ ਪ੍ਰੋਫ਼ੈਸਰ ਵਜੋਂ ਗੁਰਦਾਸਪੁਰ ਤੇ ਲੁਧਿਆਣਾ ਵਿੱਚ ਵੀ ਸੇਵਾ ਨਿਭਾਈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ! ਪੜ੍ਹਾਈ ਹੋਈ ਮਹਿੰਗੀ, 1 ਜਨਵਰੀ ਤੋਂ ਲਾਗੂ ਹੋਣਗੇ ਨਵੇਂ ਨਿਯਮ
ਦੱਸ ਦੇਈਏ ਕਿ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਮੈਂਬਰ ਦਿਲਜੀਤ ਨੇ ਪਿਛਲੇ ਸਾਲ ਵਿਧਾਨ ਸਭਾ ਵਿਚ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਸੀ, ਜੋ ਬਿਨਾਂ ਕਿਸੇ ਵਿਰੋਧ ਦੇ ਦਸਤਾਰ ਦਿਵਸ ਐਕਟ ਬਣ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਹਰ ਸਾਲ 13 ਅਪ੍ਰੈਲ ਨੂੰ ਸੂਬੇ ਭਰ ਵਿਚ ਦਸਤਾਰ ਦਿਵਸ ਵਜੋਂ ਮਨਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ : –