Four persons including : ਕੋਰੋਨਾ ਦਾ ਕਹਿਰ ਪੰਜਾਬ ਵਿੱਚ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਰੋਜ਼ਾਨਾ ਬਹੁਤ ਵੱਡੀ ਗਿਣਤੀ ਵਿਚ ਪਾਜੀਟਿਵ ਕੇਸ ਸਾਹਮਣੇ ਆ ਰਹੇ ਹਨ। ਜਿਲ੍ਹਾ ਫਿਰੋਜ਼ਪੁਰ ਵਿਖੇ ਵੀ ਕੋਰੋਨਾ ਭਿਆਨਕ ਹੁੰਦਾ ਜਾ ਰਿਹਾ ਹੈ। ਕਲ ਸ਼ਾਮ ਇਥੇ ASI ਭੁਪਿੰਦਰ ਸਿੰਘ ਦੀ ਕੋਰੋਨਾ ਕਾਰਨ ਮੌਤ ਹੋ ਗਈ ਅਤੇ ਇਸ ਤੋਂ ਇਲਾਵਾ 3 ਹੋਰ ਵੀ ਕੋਰੋਨਾ ਦੀ ਲਪੇਟ ‘ਚ ਆ ਗਏ। ਕੋਰੋਨਾ ਕਾਰਨ ਮਰਨ ਵਾਲਿਆਂ ਵਾਲਿਆਂ ਦਾ ਅੰਕੜਾ ਰੋਜ਼ਾਨਾ ਵਧ ਰਿਹਾ ਹੈ, ਜੋ ਕਿ ਪ੍ਰਸ਼ਾਸਨ ਲਈ ਸੱਚਮੁੱਚ ਚਿੰਤਾ ਦਾ ਵਿਸ਼ਾ ਹੈ।
ਜਾਣਕਾਰੀ ਮੁਤਾਬਕ ਏ. ਐੱਸ. ਆਈ. ਨੂੰ ਕੁਝ ਦੇਰ ਪਹਿਲਾਂ ਹਾਰਟ ਅਟੈਕ ਹੋਇਆ ਸੀ ਜਿਸ ਕਾਰਨ ਉਨ੍ਹਾਂ ਦਾ ਇਲਾਜ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ ਪਰ ਡਾਕਟਰਾਂ ਵਲੋਂ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਤੇ ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਸੀ। ਇਸੇ ਤਰ੍ਹਾਂ ਸੁਰੇਸ਼ ਕਪੂਰ (55 ਸਾਲ), ਵਾਸੀ ਬਸਤੀ ਭਟੀਆ ਵਾਲੀ, ਜੋ ਕਿ ਬੈਂਕ ਆਫ ਇੰਡੀਆ ਦੇ ਮੁਲਾਜ਼ਮ ਸਨ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ। ਪਤਾ ਲੱਗਾ ਹੈ ਕਿ ਉਨ੍ਹਾਂ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਫਿਰੋਜ਼ਪੁਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੂੰ ਖੂਨ ਦੀਆਂ ਉਲਟੀਆਂ ਆਈਆਂ ਤੇ ਥੋੜ੍ਹੀ ਦੇਰ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ।
ਇਸ ਤੋਂ ਇਲਾਵਾ ਜਿਲ੍ਹਾ ਫਿਰੋਜ਼ਪੁਰ ਤੋਂ 2 ਹੋਰ ਮੌਤਾਂ ਹੋਈਆਂ ਹਨ। ਮ੍ਰਿਤਕਾਂ ਦੀ ਪਛਾਣ ਅਸ਼ੋਕ ਕੁਮਾਰ (65) ਸਾਲਾ ਵਾਸੀ ਕਸੂਰੀ ਗੇਟ ਤੇ ਦੂਜਾ ਵਿਅਕਤੀ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦਾ ਰਹਿਣ ਵਾਲਾ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਫਿਰੋਜ਼ਪੁਰ ਵਿਖੇ ਕਾਨੂੰਨਗੋ ਸੰਤੋਰਵ ਸਿੰਘ ਤਖੀ ਦੀ ਅਗਵਾਈ ਵਿੱਚ ਲਿਆਂਦੀਆਂ ਜਾਣਗੀਆਂ ਤੇ ਪੀ. ਪੀ. ਈ. ਕਿੱਟਾਂ ਪਾ ਕੇ ਸਾਰਿਆਂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਜਾਵੇਗਾ।