ਸੰਗਰੂਰ ‘ਚ ਇਕ ਨੌਜਵਾਨ ਨੂੰ ਆਸਟ੍ਰੇਲੀਆ ਭੇਜਣ ਦੇ ਨਾਂ ‘ਤੇ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਟਰੈਵਲ ਏਜੰਟ ਨੇ ਪੀੜਤ ਨੂੰ ਗੱਲਾਂ ‘ਚ ਫਸਾ ਕੇ 14 ਲੱਖ ਰੁਪਏ ਠੱਗ ਲਏ। ਹੁਣ ਦੋਸ਼ੀ ਨਾ ਤਾਂ ਇਸ ਨੂੰ ਵਿਦੇਸ਼ ਦੇ ਰਿਹਾ ਹੈ ਅਤੇ ਨਾ ਹੀ ਪੈਸੇ ਵਾਪਸ ਕਰ ਰਿਹਾ ਹੈ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਦੀ ਪਛਾਣ ਰਿਸ਼ਭ ਵਰਮਾ ਵਾਸੀ ਪਟਿਆਲਾ ਵਜੋਂ ਹੋਈ ਹੈ।
ਥਾਣਾ ਸਿਟੀ ਸੰਗਰੂਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸੰਜੀਵ ਕੁਮਾਰ ਵਾਸੀ ਲਹਿਰਾਗਾਗਾ ਦੇ ਬਿਆਨਾਂ ਦੇ ਆਧਾਰ ’ਤੇ ਟਰੈਵਲ ਏਜੰਟ ਰਿਸ਼ਭ ਵਰਮਾ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੰਜੀਵ ਕੁਮਾਰ ਨੇ ਦੱਸਿਆ ਕਿ ਉਹ ਆਸਟਰੇਲੀਆ ਜਾਣਾ ਚਾਹੁੰਦਾ ਸੀ।
ਇਹ ਵੀ ਪੜ੍ਹੋ : ਸਭ ਤੋਂ ਪਹਿਲਾਂ ਨਿਊਜ਼ੀਲੈਂਡ ‘ਚ ਮਨਿਆ ਨਵੇਂ ਸਾਲ ਦੇ ਸਵਾਗਤ ਦਾ ਜਸ਼ਨ, ਸਕਾਈ ਟਾਵਰ ‘ਤੇ ਹੋਈ ਆਤਿਸ਼ਬਾਜ਼ੀ
ਉਸ ਨੇ ਕਿਹਾ ਕਿ ਆਸਟ੍ਰੇਲੀਆ ਜਾਣ ਲਈ 25 ਲੱਖ ਰੁਪਏ ਖਰਚ ਹੋਣਗੇ। ਉਸ ਨੇ ਮਾਰਚ 2019 ਵਿੱਚ ਮੁਲਜ਼ਮਾਂ ਨੂੰ 5 ਲੱਖ ਰੁਪਏ ਦਿੱਤੇ। ਉਸ ਤੋਂ ਬਾਅਦ ਅਪ੍ਰੈਲ ‘ਚ 9 ਲੱਖ ਰੁਪਏ ਦਿੱਤੇ ਗਏ। ਇਸ ਤੋਂ ਬਾਅਦ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਉਹ ਇਸ ਨੂੰ ਟਾਲਦਾ ਰਿਹਾ ਹੈ। ਇਸ ਮਗਰੋਂ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਤੇ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”